ਮਨਰੇਗਾ ਕਰਮਚਾਰੀਆਂ ਵੱਲੋਂ ਕਲਮ ਛੋੜ ਹੜਤਾਲ
ਮਨਰੇਗਾ ਕਰਮਚਾਰੀਆਂ ਵੱਲੋਂ ਤਨਖਾਹਾਂ ਦੇ ਦੇਰੀ ਕਾਰਨ ਕਲਮ ਛੋੜ ਹੜਤਾਲ
Publish Date: Mon, 19 Jan 2026 08:39 PM (IST)
Updated Date: Tue, 20 Jan 2026 04:18 AM (IST)
ਅਮਰਜੀਤ ਸਿੰਘ ਅਕਾਲਗੜ੍ਹ, ਪੰਜਾਬੀ ਜਾਗਰਣ, ਗੁਰੂਸਰ ਸੁਧਾਰ : ਪਿਛਲੇ ਕਈ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਾਰਨ ਮਨਰੇਗਾ ਮੁਲਾਜ਼ਮਾਂ ਨੇ ਕਲਮ ਛੋੜ ਹੜਤਾਲ ਕਰਦਿਆਂ ਵਿਰੋਧ ਜਿਤਾਇਆ। ਇਸ ਹੜਤਾਲ ਦੌਰਾਨ ਸੁਧਾਰ ਬਲਾਕ ਵਿੱਚ ਵੀ ਮਨਰੇਗਾ ਕਰਮਚਾਰੀਆਂ ਨੇ ਵਿਰੋਧ ਜਿਤਾਉਂਦਿਆਂ ਤਨਖਾਹਾਂ ਜਾਰੀ ਕਰਨ ਦੀ ਮੰਗ ਕੀਤੀ। ਇਸ ਮੌਕੇ ਮਨਰੇਗਾ ਆਗੂ ਕੁਲਵੰਤ ਸਿੰਘ ਨੇ ਦੱਸਿਆ ਕਿ ਦਸੰਬਰ 2025 ਤਕ ਦੀਆਂ ਤਨਖਾਹਾਂ ਅਜੇ ਤੱਕ ਜਾਰੀ ਨਹੀਂ ਹੋਈਆਂ, ਜਿਸ ਕਾਰਨ ਉਨਹਾਂ ਦੇ ਪਰਿਵਾਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਬੱਚਿਆਂ ਦੀ ਪੜ੍ਹਾਈ ਲਈ ਫੀਸ ਅਦਾ ਕਰਨ ਤੋਂ ਲੈ ਕੇ ਰੋਜ਼ਾਨਾ ਦੇ ਘਰੇਲੂ ਖਰਚਿਆਂ, ਦਵਾਈਆਂ ਤੇ ਰਾਸ਼ਨ ਲਈ ਵੀ ਪੈਸੇ ਨਹੀਂ ਹਨ। ਇਸ ਵਿੱਤੀ ਸੰਕਟ ਕਾਰਨ ਪਰਿਵਾਰਾਂ ਵਿੱਚ ਰੋਜ਼ੀ-ਰੋਟੀ ਦੀ ਚਿੰਤਾ ਵਧ ਗਈ ਹੈ। ਕਰਮਚਾਰੀਆਂ ਅਨੁਸਾਰ 29 ਦਸੰਬਰ 2025 ਨੂੰ ਇਸ ਮੁੱਦੇ ਨੂੰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਲੁਧਿਆਣਾ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਪਰ ਅੱਜ ਤੱਕ ਨਾ ਤਾਂ ਕੋਈ ਸੁਣਵਾਈ ਹੋਈ ਅਤੇ ਨਾ ਹੀ ਬਕਾਇਆ ਤਨਖਾਹਾਂ ਜਾਰੀ ਕੀਤੀਆਂ ਗਈਆਂ। ਇਸ ਨਾਰਾਜ਼ਗੀ ਕਾਰਨ ਸਮੂਹ ਮਨਰੇਗਾ ਕਰਮਚਾਰੀਆਂ ਨੇ ਐਲਾਨ ਕੀਤਾ ਹੈ ਕਿ ਉਹ ਉਦੋਂ ਤੱਕ ਕਲਮ ਛੋੜ ਹੜਤਾਲ ਜਾਰੀ ਰੱਖਣਗੇ ਜਦੋਂ ਤੱਕ ਦਸੰਬਰ 2025 ਤੱਕ ਦੀਆਂ ਸਾਰੀਆਂ ਬਕਾਇਆ ਤਨਖਾਹਾਂ ਪੂਰੀ ਤਰ੍ਹਾਂ ਜਾਰੀ ਨਹੀਂ ਹੋ ਜਾਂਦੀਆਂ। ਇਸ ਮੌਕੇ ਸੁਧਾਰ ਬਲਾਕ ਦੇ ਕਰਮਚਾਰੀਆਂ ਗੁਰਇਕਬਾਲ ਸਿੰਘ, ਹਰਦੀਪ ਸਿੰਘ, ਰਾਜੇਸ਼ ਕੁਮਾਰ, ਜਗਪਾਲ ਸਿੰਘ ਅਤੇ ਮਨਪ੍ਰੀਤ ਕੌਰ ਹਾਜ਼ਰ ਸਨ।