ਜੇਲ ਬੈਰਕਾਂ ਦੀ ਤਲਾਸ਼ੀ ਦੌਰਾਨ ਹਵਾਲਾਤੀਆਂ ਦੇ ਕਬਜ਼ੇ ਚੋਂ ਮੋਬਾਇਲ ਫੋਨ ਬਰਾਮਦ
ਜੇਲ ਬੈਰਕਾਂ ਦੀ ਤਲਾਸ਼ੀ ਦੌਰਾਨ ਹਵਾਲਾਤੀਆਂ ਦੇ ਕਬਜ਼ੇ ਚੋਂ ਮੋਬਾਇਲ ਫੋਨ ਬਰਾਮਦ
Publish Date: Wed, 24 Dec 2025 08:07 PM (IST)
Updated Date: Wed, 24 Dec 2025 08:10 PM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ ਜੇਲ ਬੈਰਕਾਂ ਦੀ ਤਲਾਸ਼ੀ ਦੇ ਦੌਰਾਨ ਹਵਾਲਾਤੀਆਂ ਦੇ ਕਬਜ਼ੇ ਚੋਂ ਦੋ ਮੋਬਾਇਲ ਫੋਨ ਬਰਾਮਦ ਕੀਤੇ ਗਏ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਸੁਪਰਡੈਂਟ ਸੁਰਜੀਤ ਸਿੰਘ ਨੇ ਦੱਸਿਆ ਕਿ ਸਵੇਰ ਵੇਲੇ ਮੁਲਾਜ਼ਮ ਜੇਲ ਬੈਰਕਾਂ ਦੀ ਚੈਕਿੰਗ ਕਰ ਰਹੇ ਸਨ ਇਸੇ ਦੌਰਾਨ ਹਵਾਲਾਤੀ ਰਾਜਵੀਰ ਸਿੰਘ ਅਤੇ ਹਰਪ੍ਰੀਤ ਸਿੰਘ ਦੇ ਕਬਜ਼ੇ ਚੋਂ ਇੱਕ-ਇੱਕ ਕੀ ਪੈਡ ਵਾਲਾ ਮੋਬਾਇਲ ਫੋਨ ਬਰਾਮਦ ਕੀਤਾ ਗਿਆ। ਜਿਸ ਤੋਂ ਬਾਅਦ ਜੇਲ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਸ਼ਿਕਾਇਤ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੂੰ ਦਿੱਤੀ ਗਈ। ਇਸ ਕੇਸ ਵਿੱਚ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਸਹਾਇਕ ਸੁਪਰਡੈਂਟ ਸੁਰਜੀਤ ਸਿੰਘ ਦੀ ਸ਼ਿਕਾਇਤ ਤੋਂ ਬਾਅਦ ਦੋਵਾਂ ਮੁਲਜ਼ਮਾਂ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।