ਜੇਲ੍ਹ ਪ੍ਰਸ਼ਾਸਨ 'ਚ ਹਫੜਾ-ਦਫੜ਼ੀ: ਬੈਰਕਾਂ ’ਚੋਂ ਫਿਰ ਮਿਲੇ ਮੋਬਾਈਲ ਫ਼ੋਨ, ਚਾਰ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ
ਕੇਂਦਰੀ ਜੇਲ੍ਹ ’ਚੋਂ ਇਤਰਾਜ਼ਯੋਗ ਸਮੱਗਰੀ ਮਿਲਣਾ ਲਗਾਤਾਰ ਜਾਰੀ ਹੈ। ਜੇਲ੍ਹ ਬੈਰਕਾਂ ਦੀ ਤਲਾਸ਼ੀ ਦੇ ਦੌਰਾਨ ਫਿਰ ਤੋਂ ਮੋਬਾਇਲ ਫੋਨ ਬਰਾਮਦ ਕੀਤੇ ਗਏ। ਜੇਲ ਮੁਲਾਜ਼ਮਾਂ ਨੇ ਇਸ ਵਾਰ ਪੰਜ ਮੋਬਾਇਲ ਫੋਨ , ਡਾਟਾ ਕੇਬਲ ਅਤੇ ਇੱਕ ਚਾਰਜਰ ਬਰਾਮਦ ਕੀਤਾ ਹੈ। ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ ਸਹਾਇਕ ਸੁਪਰਡੈਂਟ ਬਲਿਹਾਰ ਸਿੰਘ ਦੀ ਸ਼ਿਕਾਇਤ ’ਤੇ ਹਵਾਲਾਤੀ ਆਜ਼ਾਜ ਉਲ ਸਾਈਨ , ਰੋਮਿਤ ਉਰਫ ਰੋਮੀ , ਧਰਮਜੀਤ ਸਿੰਘ ਅਤੇ ਗੁਰਨਾਮ ਸਿੰਘ ਦੇ ਖ਼ਿਲਾਫ਼ ਮੁਕਦਮਾ ਦਰਜ ਕਰ ਲਿਆ ਗਿਆ ਹੈ।
Publish Date: Thu, 07 May 2026 02:57 PM (IST)
Updated Date: Thu, 07 May 2026 03:00 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ। ਕੇਂਦਰੀ ਜੇਲ੍ਹ ’ਚੋਂ ਇਤਰਾਜ਼ਯੋਗ ਸਮੱਗਰੀ ਮਿਲਣਾ ਲਗਾਤਾਰ ਜਾਰੀ ਹੈ। ਜੇਲ੍ਹ ਬੈਰਕਾਂ ਦੀ ਤਲਾਸ਼ੀ ਦੇ ਦੌਰਾਨ ਫਿਰ ਤੋਂ ਮੋਬਾਇਲ ਫੋਨ ਬਰਾਮਦ ਕੀਤੇ ਗਏ। ਜੇਲ ਮੁਲਾਜ਼ਮਾਂ ਨੇ ਇਸ ਵਾਰ ਪੰਜ ਮੋਬਾਇਲ ਫੋਨ , ਡਾਟਾ ਕੇਬਲ ਅਤੇ ਇੱਕ ਚਾਰਜਰ ਬਰਾਮਦ ਕੀਤਾ ਹੈ। ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ ਸਹਾਇਕ ਸੁਪਰਡੈਂਟ ਬਲਿਹਾਰ ਸਿੰਘ ਦੀ ਸ਼ਿਕਾਇਤ ’ਤੇ ਹਵਾਲਾਤੀ ਆਜ਼ਾਜ ਉਲ ਸਾਈਨ , ਰੋਮਿਤ ਉਰਫ ਰੋਮੀ , ਧਰਮਜੀਤ ਸਿੰਘ ਅਤੇ ਗੁਰਨਾਮ ਸਿੰਘ ਦੇ ਖ਼ਿਲਾਫ਼ ਮੁਕਦਮਾ ਦਰਜ ਕਰ ਲਿਆ ਗਿਆ ਹੈ।
ਜਾਣਕਾਰੀ ਦਿੰਦਿਆਂ ਸਹਾਇਕ ਸੁਪਰੀਡੈਂਟ ਨੇ ਦੱਸਿਆ ਕਿ ਸਵੇਰ ਵੇਲੇ ਜੇਲ੍ਹ ਬੈਰਕਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸੇ ਦੌਰਾਨ ਵੱਖ-ਵੱਖ ਬੈਰਕਾਂ ’ਚੋਂ ਹਵਾਲਾਤੀ ਆਜ਼ਾਜ, ਰੋਮਿਤ, ਧਰਮਜੀਤ ਅਤੇ ਗੁਰਨਾਮ ਸਿੰਘ ਦੇ ਕਬਜ਼ੇ ਚੋਂ ਕੁੱਲ ਪੰਜ ਮੋਬਾਈਲ ਫੋਨ ਬਰਾਮਦ ਕੀਤੇ ਗਏ। ਮੁਲਜ਼ਮਾਂ ਦੇ ਕੋਲੋਂ ਇੱਕ ਡਾਟਾ ਕੇਬਲ ਅਤੇ ਚਾਰਜਰ ਵੀ ਮਿਲਿਆ। ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਨੇ ਆਪਣੇ ਕੋਲ ਇਤਰਾਜ਼ਯੋਗ ਸਮੱਗਰੀ ਰੱਖ ਕੇ ਜੇਲ ਨਿਯਮਾਂ ਦੀ ਉਲੰਘਣਾ ਕੀਤੀ ਹੈ।
ਉਧਰੋਂ ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ ਸੱਤ ਦੇ ਏ.ਐੱਸ.ਆਈ. ਗੁਰਦਿਆਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸਹਾਇਕ ਸੁਪਰੀਡੈਂਟ ਦੀ ਸ਼ਿਕਾਇਤ ’ਤੇ ਚਾਰਾ ਮੁਲਜ਼ਮਾਂ ਦੇ ਖ਼ਿਲਾਫ਼ ਮੁਕਦਮਾ ਦਰਜ ਕਰਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਹੈ।