ਕੇਂਦਰੀ ਜੇਲ੍ਹ ਲੁਧਿਆਣਾ ’ਚ ਚੈਕਿੰਗ ਦੌਰਾਨ ਹਵਾਲਾਤੀ ਕੋਲੋਂ ਮੋਬਾਈਲ ਬਰਾਮਦ
ਕੇਂਦਰੀ ਜੇਲ੍ਹ ਲੁਧਿਆਣਾ ’ਚ ਚੈਕਿੰਗ ਦੌਰਾਨ ਹਵਾਲਾਤੀ ਕੋਲੋਂ ਮੋਬਾਇਲ ਬਰਾਮਦ
Publish Date: Tue, 20 Jan 2026 08:55 PM (IST)
Updated Date: Wed, 21 Jan 2026 04:19 AM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ : ਕੇਂਦਰੀ ਜੇਲ੍ਹ ਲੁਧਿਆਣਾ ’ਚ ਅਚਾਨਕ ਕੀਤੀ ਚੈਕਿੰਗ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ ਹਵਾਲਾਤੀ ਕੋਲੋਂ ਮੋਬਾਈਲ ਫੋਨ ਬਰਾਮਦ ਕੀਤਾ ਹੈ। ਇਸ ਸਬੰਧੀ ਸਹਾਇਕ ਸੁਪਰਡੈਂਟ ਜਸਵਿੰਦਰ ਸਿੰਘ ਵੱਲੋਂ ਥਾਣੇ ’ਚ ਮਾਮਲੇ ਸਬੰਧੀ ਰਿਪੋਰਟ ਦਰਜ ਕਰਵਾ ਦਿੱਤੀ ਗਈ ਹੈ। ਜਾਣਕਾਰੀ ਦਿੰਦਿਆਂ ਸਹਾਇਕ ਸੁਪਰਡੈਂਟ ਜਸਵਿੰਦਰ ਸਿੰਘ ਨੇ ਦੱਸਿਆ ਕਿ ਕੁਝ ਹਫਤੇ ਪਹਿਲਾਂ ਕੇਂਦਰੀ ਜੇਲ੍ਹ ਅੰਦਰ ਅਚਾਨਕ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਇਸ ਦੌਰਾਨ ਹਵਾਲਾਤੀ ਫਿਰੋਜ਼ਦੀਨ ਵਾਸੀ ਪਿੰਡ ਦਿਵਾਨਾ, ਥਾਣਾ ਟੱਲੇਵਾਲ, ਜ਼ਿਲ੍ਹਾ ਬਰਨਾਲਾ ਦੇ ਕਬਜ਼ੇ ’ਚੋਂ ਇੱਕ ਮੋਬਾਈਲ ਫੋਨ ਬਰਾਮਦ ਹੋਇਆ। ਜੇਲ੍ਹ ਪ੍ਰਸ਼ਾਸਨ ਮੁਤਾਬਕ ਹਵਾਲਾਤੀ ਵੱਲੋਂ ਮੋਬਾਈਲ ਰੱਖ ਕੇ ਜੇਲ੍ਹ ਨਿਯਮਾਂ ਦੀ ਗੰਭੀਰ ਉਲੰਘਣਾ ਕੀਤੀ ਗਈ ਹੈ। ਇਸ ਮਾਮਲੇ ’ਚ ਹਵਾਲਾਤੀ ਖਿਲਾਫ ਪ੍ਰਿਜ਼ਨ ਐਕਟ ਦੀ ਧਾਰਾ 52-ਏ (1) ਤਹਿਤ ਕੇਸ ਦਰਜ ਕੀਤਾ ਗਿਆ ਹੈ।