ਸੁਖਵਿੰਦਰ ਸਿੰਘ ਸਲੋਦੀ, ਖੰਨਾ : ਅੱਜ ਖੰਨਾ ਦੇ ਕ੍ਰਿਸ਼ਨਾ ਨਗਰ ਦੇ ਗਲੀ ਨੰਬਰ 6 ਤੇ 7 ਦੇ ਵਾਸੀਆਂ ਨੇ ਮੋਬਾਈਲ ਟਾਵਰ ਲਾਉਣ ਦਾ ਸਖ਼ਤ ਵਿਰੋਧ ਕੀਤਾ। ਜਿਸ ਸਬੰਧੀ ਉੱਪ ਮੰਡਲ ਮੈਜਿਸਟ੍ਰੇਟ, ਕਾਰਜਸਾਧਕ ਅਫਸਰ, ਨਗਰ ਕੌਂਸਲ, ਐੱਸਡੀਓ ਪ੍ਰਦੂਸ਼ਣ ਕੰਟਰੋਲ ਬੋਰਡ ਖੰਨਾ ਨੂੰ ਸਮੂਹ ਮੁਹੱਲਾ ਵਾਸੀਆਂ ਨੇ ਮੰਗ ਪੱਤਰ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਰਿਹਾਇਸ਼ੀ ਇਲਾਕੇ 'ਚ ਨਾਜਾਇਜ਼ ਢੰਗ ਨਾਲ ਮੋਬਾਈਲ ਟਾਵਰ ਲਾਇਆ ਜਾ ਰਿਹਾ ਹੈ ਜਿਸ ਨੂੰ ਤੁਰੰਤ ਰੋਕਿਆ ਜਾਵੇ। ਸਮੂਹ ਮੁਹੱਲਾ ਨਿਵਾਸੀ ਨੇ ਮੰਗ ਕੀਤੀ ਹੈ ਕਿ ਇਕ ਵਿਅਕਤੀ ਵੱਲੋਂ ਆਪਣੇ ਘਰ ਗ਼ੈਰ ਕਾਨੂੰਨੀ ਢੰਗ ਮੋਬਾਈਲ ਟਾਵਰ ਲਾਇਆ ਜਾ ਰਿਹਾ ਹੈ ਜੋ ਕਿ ਇੱਕ ਰਿਹਾਇਸ਼ੀ ਏਰੀਅੇਾ ਹੈ, ਜਿਸ ਨਾਲ ਮੁਹੱਲਾ ਨਿਵਾਸੀਆਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਮੋਬਾਈਲ ਦੀਆਂ ਰੇਡੀਏਸ਼ਨ ਕਿਰਨਾਂ ਕਾਰਨ ਬੱਚਿਆਂ ਤੇ ਬਜ਼ੁਰਗਾਂ 'ਤੇ ਮਾੜਾ ਪ੍ਰਭਾਵ ਪੈ ਸਕਦਾ ਹੈ ਤੇ ਮਾਲੀ ਨੁਕਸਾਨ ਹੋਣ ਦਾ ਖ਼ਤਰਾ ਬਣ ਸਕਦਾ ਹੈ। ਮੁਹੱਲਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਵਿਅਕਤੀ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ ਤੇ ਮੋਬਾਈਲ ਟਾਵਰ ਲਾਉਣ ਤੋਂ ਰੋਕਿਆ ਜਾਵੇ। ਇਸ ਮੌਕੇ ਸੁਜਨ ਸਿੰਘ, ਸੁਰਜੀਤ ਸਿੰਘ ਧਰਮ ਸਿੰਘ, ਪਰਮਜੀਤ ਸਿੰਘ, ਸੋਹਣ ਲਾਲ, ਭੁਪਿੰਦਰ ਸਿੰਘ, ਕੌਂਸਲਰ ਸੁਖਮਨਜੀਤ ਸਿੰਘ, ਦਰਸ਼ਨ ਸਿੰਘ, ਗੁਰਜੀਤ ਕੌਰ, ਦੀਪਕ ਸ਼ਰਮਾ, ਸਤੋਸ਼ ਸਿੰਘ, ਕੌਂਸਲਰ ਪਰਮਜੀਤ ਸਿੰਘ ਪੌਂਪੀ, ਧਰਮ ਸਿੰਘ, ਸਨਦੀਪ, ਮਾਸਟਰ ਬਰਿੰਦਰ ਸਿੰਘ ਆਦਿ ਹਾਜਰ ਸਨ।