ਡੀਏਵੀ ਪਬਲਿਕ ਸਕੂਲ ਦੇ ਵਿਦਿਆਰਥੀ ਨਵਦੀਪ ਨੇ ਜਿੱਤਿਆ ਕਾਂਸੀ ਦਾ ਤਗਮਾ
ਡੀਏਵੀ ਪਬਲਿਕ ਸਕੂਲ ਖੰਨਾ ਦੇ ਵਿਦਿਆਰਥੀ ਨਵਦੀਪ ਸਿੰਘ ਨੇ ਕਰਾਟੇ ’ਚ ਜਿੱਤਿਆ ਕਾਂਸੀ ਦਾ ਤਗਮਾ
Publish Date: Tue, 27 Oct 2026 08:09 PM (IST)
Updated Date: Tue, 27 Oct 2026 08:10 PM (IST)
ਕੁਲਵਿੰਦਰ ਸਿੰਘ ਰਾਏ, ਪੰਜਾਬੀ ਜਾਗਰਣ ਖੰਨਾ : ਡੀਏਵੀ ਪਬਲਿਕ ਸਕੂਲ ਸੀਨੀਅਰ ਸੈਕੰਡਰੀ ਖੰਨਾ ਲਈ ਇਹ ਬਹੁਤ ਮਾਣ ਤੇ ਖ਼ੁਸ਼ੀ ਦੀ ਗੱਲ ਹੈ ਕਿ ਸਕੂਲ ਦੀ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਨਵਦੀਪ ਸਿੰਘ ਨੇ 24 ਤੋਂ 26 ਅਕਤੂਬਰ 2026 ਤੱਕ ਸ਼ਹੀਦ ਵਿਜੇ ਸਿੰਘ ਪਥਿਕ ਸਪੋਰਟਸ ਕੰਪਲੈਕਸ, ਗ੍ਰੇਟਰ ਨੋਇਡਾ ਵਿਖੇ ਕਰਵਾਈ ਗਈ ਡੀਏਵੀ ਰਾਸ਼ਟਰੀ ਖੇਡ ਪ੍ਰਤੀਯੋਗਤਾ ’ਚ ਅੰਡਰ-19 ਲੜਕਿਆਂ ਦੇ ਕਰਾਟੇ ਮੁਕਾਬਲੇ ’ਚ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਨਵਦੀਪ ਸਿੰਘ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ, ਅਣਥੱਕ ਮਿਹਨਤ, ਦ੍ਰਿੜ੍ਹ ਇਰਾਦੇ ਤੇ ਖੇਡ ਭਾਵਨਾ ਦਾ ਪ੍ਰਗਟਾਵਾ ਕਰਦਿਆਂ ਇਹ ਸ਼ਲਾਘਾਯੋਗ ਪ੍ਰਾਪਤੀ ਹਾਸਲ ਕੀਤੀ। ਉਸ ਦੀ ਇਸ ਸਫਲਤਾ ਨਾਲ ਸਕੂਲ ਦਾ ਮਾਣ ਵਧਿਆ ਹੈ। ਇਹ ਪ੍ਰਾਪਤੀ ਉਸ ਦੀ ਲਗਾਤਾਰ ਮਿਹਨਤ, ਲਗਨ ਤੇ ਉੱਤਮਤਾ ਪ੍ਰਤੀ ਸਮਰਪਣ ਦਾ ਪ੍ਰਮਾਣ ਹੈ। ਸਕੂਲ ਦੇ ਪ੍ਰਿੰਸੀਪਲ ਨੀਰਜ ਕੁਮਾਰ ਨੇ ਵਿਦਿਆਰਥੀ ਨਵਦੀਪ ਸਿੰਘ ਨੂੰ ਇਸ ਸ਼ਾਨਦਾਰ ਸਫਲਤਾ ਲਈ ਹਾਰਦਿਕ ਵਧਾਈ ਦਿੱਤੀ ਤੇ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਅਜਿਹੀਆਂ ਪ੍ਰਾਪਤੀਆਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਤੇ ਜੀਵਨ ’ਚ ਸਫ਼ਲਤਾ ਹਾਸਲ ਕਰਨ ਲਈ ਪ੍ਰੇਰਿਤ ਕਰਦੀਆਂ ਹਨ।