- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਠਾਨਕੋਟ ’ਚ 35, ਅੰਮ੍ਰਿਤਸਰ ’ਚ 32.2, ਹੁਸ਼ਿਆਰਪੁਰ ’ਚ 24, ਕਪੂਰਥਲਾ ’ਚ 23.5, ਲੁਧਿਆਣਾ ’ਚ 26.8 ਮਿਲੀਮੀਟਰ ਬਾਰਿਸ਼ ਰਿਕਾਰਡ ਕੀਤੀ ਗਈ। ਬਾਰਿਸ਼ ਕਾਰਨ ਸੂਬੇ ਦੇ ਜ਼ਿਆਦਾਤਰ ਜ਼ਿਲਿ੍ਹਆਂ ’ਚ ਤਾਪਮਾਨ ’ਚ ਗਿਰਾਵਟ ਦਰਜ ਕੀਤੀ ਗਈ। ਕਈ ਜ਼ਿਲ੍ਹਿਆਂ ’ਚ ਵੱਧ ਤੋਂ ਵੱਧ ਤਾਪਮਾਨ ਆਮ ਤੋਂ ਪੰਜ ਤੋਂ ਛੇ ਡਿਗਰੀ ਸੈਲਸੀਅਸ ਘੱਟ ਰਿਹਾ।

ਜਾਗਰਣ ਸੰਵਾਦਦਾਤਾ, ਲੁਧਿਆਣਾ : ਪੰਜਾਬ ’ਚ ਸੋਮਵਾਰ ਤੋਂ ਮੌਨਸੂਨ ਇਕ ਵਾਰ ਮੁੜ ਸਰਗਰਮ ਹੋ ਗਿਆ ਹੈ। ਇਸ ਕਾਰਨ ਕਈ ਜ਼ਿਲ੍ਹਿਆਂ ’ਚ ਭਾਰੀ ਬਾਰਿਸ਼ ਤੇ ਕਈ ਜ਼ਿਲ੍ਹਿਆਂ ’ਚ ਹਲਕੀ ਤੋਂ ਮੱਧਮ ਬਾਰਿਸ਼ ਹੋਈ। ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਰੂਪਨਗਰ ਜ਼ਿਲ੍ਹੇ ਦੇ ਅਨੰਦਪੁਰ ਸਾਹਿਬ ’ਚ ਸਭ ਤੋਂ ਵੱਧ 87.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।
ਪਠਾਨਕੋਟ ’ਚ 35, ਅੰਮ੍ਰਿਤਸਰ ’ਚ 32.2, ਹੁਸ਼ਿਆਰਪੁਰ ’ਚ 24, ਕਪੂਰਥਲਾ ’ਚ 23.5, ਲੁਧਿਆਣਾ ’ਚ 26.8 ਮਿਲੀਮੀਟਰ ਬਾਰਿਸ਼ ਰਿਕਾਰਡ ਕੀਤੀ ਗਈ। ਬਾਰਿਸ਼ ਕਾਰਨ ਸੂਬੇ ਦੇ ਜ਼ਿਆਦਾਤਰ ਜ਼ਿਲਿ੍ਹਆਂ ’ਚ ਤਾਪਮਾਨ ’ਚ ਗਿਰਾਵਟ ਦਰਜ ਕੀਤੀ ਗਈ। ਕਈ ਜ਼ਿਲ੍ਹਿਆਂ ’ਚ ਵੱਧ ਤੋਂ ਵੱਧ ਤਾਪਮਾਨ ਆਮ ਤੋਂ ਪੰਜ ਤੋਂ ਛੇ ਡਿਗਰੀ ਸੈਲਸੀਅਸ ਘੱਟ ਰਿਹਾ।
ਹੁਸ਼ਿਆਰਪੁਰ ’ਚ ਵੱਧ ਤੋਂ ਵੱਧ ਤਾਪਮਾਨ 28.4 ਡਿਗਰੀ, ਗੁਰਦਾਸਪੁਰ ’ਚ 28.6 ਡਿਗਰੀ, ਰੂਪਨਗਰ ’ਚ 29.6, ਲੁਧਿਆਣਾ ’ਚ 34.8 ਡਿਗਰੀ ਤੇ ਅੰਮ੍ਰਿਤਸਰ ’ਚ 34.9 ਡਿਗਰੀ ਸੈਲਸੀਅਸ ਦਰਜ ਕੀਤਾ। ਮੌਸਮ ਵਿਭਾਗ ਨੇ ਚਾਰ ਤੇ ਪੰਜ ਅਗਸਤ ਲਈ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਛੇ ਅਗਸਤ ਤੋਂ ਮੌਸਮ ਸਾਫ਼ ਹੋ ਜਾਵੇਗਾ। 10 ਅਗਸਤ ਤੋਂ ਬਾਅਦ ਦੁਬਾਰਾ ਤੋਂ ਮੌਨਸੂਨ ਸਰਗਰਮ ਹੋਵੇਗਾ।