- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇੱਥੋਂ ਦਾ ਵੱਧ ਤੋਂ ਵੱਧ ਤਾਪਮਾਨ 44.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਚੰਡੀਗੜ੍ਹ ਦੇ ਡਾਇਰੈਕਟਰ ਡਾ. ਸੁਰਿੰਦਰਪਾਲ ਮੁਤਾਬਕ ਪੰਜਾਬ ਵਿਚ ਛੇਤੀ ਮੌਨਸੂਨ ਪਹੁੰਚ ਸਕਦਾ ਹੈ। ਇਸ ਵਿਚ ਦੋ ਤੋਂ ਤਿੰਨ ਦਿਨਾਂ ਦਾ ਸਮਾਂ ਲੱਗ ਸਕਦਾ ਹੈ। ਮੌਨਸੂਨ ਆਉਣ ਦੇ ਨਾਲ ਹੀ ਦੋ ਤੋਂ ਚਾਰ ਜੁਲਾਈ ਤੱਕ ਸੂਬੇ ਵਿਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਜਾਗਰਣ ਸੰਵਾਦਦਾਤਾ, ਲੁਧਿਆਣਾ : ਸੋਮਵਾਰ ਨੂੰ ਹੁੰਮਸ ਭਰੀ ਗਰਮੀ ਵਿਚਾਲੇ ਕਈ ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ ਹੋਈ। ਮੌਸਮ ਵਿਭਾਗ ਮੁਤਾਬਕ ਪਠਾਨਕੋਟ ਵਿਚ 0.5, ਫਿਰੋਜ਼ਪੁਰ ਵਿਚ 1.5, ਹੁਸ਼ਿਆਰਪੁਰ ਵਿਚ 0.5 ਮਿਲੀਮੀਟਰ ਬਾਰਿਸ਼ ਰਿਕਾਰਡ ਕੀਤੀ ਗਈ। ਦੂਜੇ ਪਾਸੇ ਸੂਬੇ ਵਿਚ ਬਠਿੰਡਾ ਸਭ ਤੋਂ ਗਰਮ ਰਿਹਾ। ਇੱਥੋਂ ਦਾ ਵੱਧ ਤੋਂ ਵੱਧ ਤਾਪਮਾਨ 44.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਚੰਡੀਗੜ੍ਹ ਦੇ ਡਾਇਰੈਕਟਰ ਡਾ. ਸੁਰਿੰਦਰਪਾਲ ਮੁਤਾਬਕ ਪੰਜਾਬ ਵਿਚ ਛੇਤੀ ਮੌਨਸੂਨ ਪਹੁੰਚ ਸਕਦਾ ਹੈ। ਇਸ ਵਿਚ ਦੋ ਤੋਂ ਤਿੰਨ ਦਿਨਾਂ ਦਾ ਸਮਾਂ ਲੱਗ ਸਕਦਾ ਹੈ। ਮੌਨਸੂਨ ਆਉਣ ਦੇ ਨਾਲ ਹੀ ਦੋ ਤੋਂ ਚਾਰ ਜੁਲਾਈ ਤੱਕ ਸੂਬੇ ਵਿਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।