- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਸੋਮਾਸਰ ਸਾਹਿਬ ਵਿਖੇ ਮਹੀਨਾਵਾਰੀ ਗੁਰਮਤਿ ਸਮਾਗਮ ਕਰਵਾਇਆ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਗੁਰਦੁਆਰਾ ਸੋਮਾਸਰ ਸਾਹਿਬ ਪਾਤਸ਼ਾਹੀ ਦਸਵੀਂ, ਨਗਰ ਟਿੱਬਾ ਵਿਖੇ ਮਹੀਨਾਵਾਰੀ ਗੁਰਮਤਿ ਸਮਾਗਮ, ਪੂਰਨਮਾਸ਼ੀ ਦਾ ਦਿਹਾੜਾ ਤੇ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਦਿਵਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸੰਪਰਦਾਇ ਕਾਰ ਸੇਵਾ ਹਜ਼ੂਰ ਸਾਹਿਬ ਸੰਤ ਬਾਬਾ ਨਰਿੰਦਰ ਸਿੰਘ, ਸੰਤ ਬਾਬਾ ਬਲਵਿੰਦਰ ਸਿੰਘ, ਜਥੇਦਾਰ ਬਾਬਾ ਮੇਜਰ ਸਿੰਘ ਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਦਰਬਾਰ ਸਜਾਇਆ। ਇਸ ਮੌਕੇ ਗੁਰਦੁਆਰਾ ਸੋਮਾਸਰ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਗੁਰਮੀਤ ਸਿੰਘ ਨੇ ਕਥਾ-ਕੀਰਤਨ ਰਾਹੀਂ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਉਪਦੇਸ਼ਾਂ ਨਾਲ ਜੋੜਿਆ। ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ ਤੇ ਸਿੱਖਿਆਵਾਂ ਸਬੰਧੀ ਵਿਚਾਰ ਸਾਂਝੇ ਕਰਦਿਆਂ ਬਾਬਾ ਗੁਰਮੀਤ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਨੇ ਸਿੱਖ ਪੰਥ ਨੂੰ ਸੇਵਾ, ਸਿਮਰਨ, ਨਿਮਰਤਾ ਤੇ ਬਰਾਬਰਤਾ ਦਾ ਸੰਦੇਸ਼ ਦਿੱਤਾ। ਗੁਰੂ ਸਾਹਿਬ ਦਾ ਸਮੁੱਚਾ ਜੀਵਨ ਮਨੁੱਖਤਾ ਦੀ ਭਲਾਈ ਅਤੇ ਗੁਰੂ ਦੇ ਭਾਣੇ ਵਿੱਚ ਰਹਿਣ ਦੀ ਪ੍ਰੇਰਣਾ ਦਿੰਦਾ ਹੈ। ਸਮਾਗਮ ਦੌਰਾਨ ਦੂਰ-ਦੁਰਾਡੇ ਤੋਂ ਵੱਡੀ ਗਿਣਤੀ ’ਚ ਸੰਗਤ ਨੇ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।