ਕਿਸਾਨ ਕਲੱਬ ਲੇਡੀਜ਼ ਵਿੰਗ ਦਾ ਮਹੀਨਾਵਾਰ ਸਿਖਲਾਈ ਕੈਂਪ
ਕਿਸਾਨ ਕਲੱਬ ਲੇਡੀਜ਼ ਵਿੰਗ ਦਾ ਮਹੀਨਾਵਾਰ ਸਿਖਲਾਈ ਕੈਂਪ ਲੱਗਾ
Publish Date: Fri, 05 Jun 2026 07:45 PM (IST)
Updated Date: Sat, 06 Jun 2026 04:09 AM (IST)

ਕਿਸਾਨ ਕਲੱਬ ਵੱਲੋਂ ਲਾਏ ਕੈਂਪ ਦੇ ਸੰਚਾਲਕ ਵਰਿੰਦਰ ਸਿੰਘ ਨੇ ਕੀਤਾ ਸਭ ਦਾ ਸਵਾਗਤ ਡਾ. ਕੁਲਵੀਰ ਕੌਰ ਨੇ ਯੂਨੀਵਰਸਿਟੀ ਦੇ ਵਿਸ਼ਾ ਮਾਹਿਰਾਂ ਅਤੇ ਕਿਸਾਨ ਬੀਬੀਆਂ ਦਾ ਧੰਨਵਾਦ ਕੀਤਾ ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ, ਲੁਧਿਆਣਾ ਵੀਰਵਾਰ ਨੂੰ ਜਿੱਥੇ ਪੀਏਯੂ ਦੇ ਡਾਇਰੈਕੋਰੇਟ ਪਸਾਰ ਸਿੱਖਿਆ ਦੀ ਅਗਵਾਈ ਹੇਠ ਕਿਸਾਨ ਕਲੱਬ ਦੀ ਮਾਸਿਕ ਮੀਟਿੰਗ ਹੋਈ ਅਤੇ ਕੈਂਪ ਲਾਇਆ ਗਿਆ ਉੱਥੇ ਸ਼ੁੱਕਰਵਾਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਪੀਏਯੂ ਕਿਸਾਨ ਕਲੱਬ (ਲੇਡੀਜ਼ ਵਿੰਗ) ਦਾ ਇੱਕ ਰੋਜ਼ਾ ਮਹੀਨਾਵਾਰ ਸਿਖਲਾਈ ਕੈਂਪ ਲੱਗਾ। ਕਿਸਾਨ ਕਲੱਬ ਵੱਲੋਂ ਲਾਏ ਕੈਂਪ ਵਿੱਚ 115 ਕਿਸਾਨ ਮੈਂਬਰਾਂ ਨੇ ਹਿੱਸਾ ਲਿਆ, ਵੱਖ-ਵੱਖ ਮਾਹਿਰਾਂ ਦੇ ਵਿਚਾਰ ਸੁਣੇ ਅਤੇ ਆਪਣੀ ਕਾਸ਼ਤਕਾਰੀ ਬਾਰੇ ਮਸ਼ਵਰੇ ਕੀਤੇ। ਇਸ ਕੈਂਪ ਦੇ ਪ੍ਰੋਗਰਾਮ ਨਿਰਦੇਸ਼ਕ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਸਨ। ਖੇਤੀ ਮਾਹਿਰਾਂ ਵਜੋਂ ਇਸ ਵਾਰ ਡਾ. ਵਜਿੰਦਰਪਾਲ ਕਾਲੜਾ ਨੇ ਦਾਲਾਂ ਦੀ ਸਫ਼ਲ ਕਾਸ਼ਤ ਬਾਰੇ, ਡਾ. ਨਵਜੋਤ ਬਰਾੜ ਨੇ ਸਬਜ਼ੀਆਂ ਦੀ ਖੇਤੀ ਬਾਰੇ, ਡਾ. ਜਸਵੀਰ ਗਿੱਲ ਨੇ ਝੋਨੇ ਦੀ ਸਿੱਧੀ ਬਿਜਾਈ ਬਾਰੇ ਤੇ ਡਾ. ਸੁਰਿੰਦਰ ਕੌਰ ਸੰਧੂ ਨੇ ਮੱਕੀ ਦੀ ਫਸਲ ਦੇ ਪ੍ਰਬੰਧਨ ਬਾਰੇ ਭਾਸ਼ਣ ਦਿੱਤੇ। ਅਗਾਂਹਵਧੂ ਕਿਸਾਨ ਕੁਲਜੀਤ ਸਿੰਘ ਨੇ ਆਪਣੇ ਤਜਰਬੇ ਸਾਂਝੇ ਕੀਤੇ। ਸਵਾਗਤ ਦੇ ਸ਼ਬਦ ਕੈਂਪ ਦੇ ਸੰਚਾਲਕ ਵਰਿੰਦਰ ਸਿੰਘ ਨੇ ਕਹੇ ਜਦ ਕਿ ਅੰਤ ਵਿੱਚ ਕਲੱਬ ਦੇ ਪ੍ਰਧਾਨ ਮਨਪ੍ਰੀਤ ਸਿੰਘ ਗਰੇਵਾਲ ਵੱਲੋਂ ਸਭ ਦਾ ਧੰਨਵਾਦ ਕੀਤਾ ਗਿਆ ਜਦ ਕਿ ਕਿਸਾਨ ਕਲੱਬ (ਲੇਡੀਜ਼ ਵਿੰਗ) ਵੱਲੋਂ ਲਾਏ ਕੈਂਪ ਵਿੱਚ 60 ਕਿਸਾਨ ਬੀਬੀਆਂ ਨੇ ਭਾਗ ਲਿਆ। ਕਲੱਬ ਦੇ ਕੋਆਰਡੀਨੇਟਰ ਡਾ. ਰੁਪਿੰਦਰ ਕੌਰ (ਸਹਿਯੋਗੀ ਨਿਰਦੇਸ਼ਕ) ਨੇ ਦੱਸਿਆ ਕਿ ਇਸ ਕੈਂਪ ਵਿੱਚ ਗਰਮੀ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਡਾ. ਜਗਬੀਰ ਕੌਰ ਰਹਿਲ ਨੇ ਆਮ ਪੰਨਾ, ਅੰਬ ਦੀ ਚੱਟਨੀ ਅਤੇ ਮਿਕਸ ਫਰੂਟ ਜੈਮ ਬਣਾਉਣ ਦੀ ਜਾਣਕਾਰੀ ਪ੍ਰੈਕਟੀਕਲ ਤਰੀਕੇ ਨਾਲ ਸਾਂਝੀ ਕੀਤੀ। ਕਿਸਾਨ ਬੀਬੀਆਂ ਨੇ ਬੜੇ ਉਤਸ਼ਾਹ ਨਾਲ ਇਸ ਕੈਂਪ ਵਿੱਚ ਭਾਗ ਲਿਆ ਅਤੇ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਕੰਵਲਜੀਤ ਕੌਰ ਸਕਿੱਲ ਡਿਵੈਲਪਮੈਂਟ ਸੈਂਟਰ ਦੀਆਂ ਗਤੀਵਿਧੀਆਂ ਬਾਰੇ ਅਤੇ ਸਕਿੱਲ ਡਿਵੈਲਪਮੈਂਟ ਸੈਂਟਰ ਵਿੱਚ ਕਰਵਾਏ ਜਾਣ ਵਾਲੇ ਵੱਖ-ਵੱਖ ਸਿਖਲਾਈ ਕੋਰਸਾਂ ਬਾਰੇ ਚਾਨਣਾ ਪਾਇਆ ਅਤੇ ਡਾ. ਕੁਲਵੀਰ ਕੌਰ ਨੇ ਯੂਨੀਵਰਸਿਟੀ ਦੇ ਵਿਸ਼ਾ ਮਾਹਿਰਾਂ ਦਾ ਅਤੇ ਸਾਰੀਆਂ ਕਿਸਾਨ ਬੀਬੀਆਂ ਦਾ ਧੰਨਵਾਦ ਕੀਤਾ।