ਟੈਗੋਰ ਇੰਟਰਨੈਸ਼ਨਲ ਸਕੂਲ ’ਚ ਮਾਂ ਦਿਵਸ ਮਨਾਇਆ
ਟੈਗੋਰ ਇੰਟਰਨੈਸ਼ਨਲ ਸਕੂਲ 'ਚ ਮਾਂ ਦਿਵਸ ਮਨਾਇਆ
Publish Date: Sat, 09 May 2026 08:09 PM (IST)
Updated Date: Sun, 10 May 2026 04:12 AM (IST)
ਲੱਕੀ ਘੁਮੈਤ, ਪੰਜਾਬੀ ਜਾਗਰਣ ਸਾਹਨੇਵਾਲ
ਟੈਗੋਰ ਇੰਟਰਨੈਸ਼ਨਲ ਸਕੂਲ ਸਾਹਨੇਵਾਲ ਵਿਖੇ ਮਾਂ ਦਿਵਸ ਬਹੁਤ ਉਤਸ਼ਾਹ ਅਤੇ ਭਾਵਨਾਤਮਕ ਮਾਹੌਲ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਆਪਣੀਆਂ ਮਾਵਾਂ ਪ੍ਰਤੀ ਆਪਣੇ ਪਿਆਰ, ਸਤਿਕਾਰ ਤੇ ਸ਼ੁਕਰਗੁਜ਼ਾਰੀ ਦਾ ਪ੍ਰਗਟਾਵਾ ਕਰਨ ਲਈ ਵੱਖ-ਵੱਖ ਪ੍ਰੋਗਰਾਮ ਪੇਸ਼ ਕੀਤੇ।
ਪ੍ਰੋਗਰਾਮ ਦਾ ਉਦਘਾਟਨ ਸਕੂਲ ਮੈਨੇਜਰ ਬੀਕੇ ਅਨੇਜਾ, ਡਾਇਰੈਕਟਰ ਸਵਾਤੀ ਅਨੇਜਾ ਅਤੇ ਪ੍ਰਿੰਸੀਪਲ ਸ਼ਾਲਿਨੀ ਖੁੱਲਰ ਦੁਆਰਾ ਦੀਪ ਜਗਾ ਕੇ ਕੀਤਾ ਗਿਆ, ਇਸ ਤੋਂ ਬਾਅਦ ਮਾਂ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ ਕਵਿਤਾ ਪਾਠ, ਨਾਚ, ਗੀਤ ਅਤੇ ਨਾਟਕ ਪੇਸ਼ ਕੀਤਾ ਗਿਆ।ਇਸ ਮੌਕੇ ਸਕੂਲ ਡਾਇਰੈਕਟਰ ਸਵਾਤੀ ਅਨੇਜਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਾਡੀ ਮਾਂ ਸਾਡੀ ਪਹਿਲੀ ਅਧਿਆਪਕਾ ਹੈ, ਜਿਸਦੀ ਕੁਰਬਾਨੀ, ਪਿਆਰ ਅਤੇ ਮਾਰਗਦਰਸ਼ਨ ਸਾਨੂੰ ਸਫਲਤਾ ਦੇ ਰਾਹ 'ਤੇ ਲੈ ਜਾਂਦੇ ਹਨ। ਪ੍ਰਿੰਸੀਪਲ ਸ਼ਾਲਿਨੀ ਖੁੱਲਰ ਨੇ ਵਿਦਿਆਰਥੀਆਂ ਨੂੰ ਹਮੇਸ਼ਾ ਆਪਣੀਆਂ ਮਾਵਾਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਦਾ ਧੰਨਵਾਦ ਕਰਨ ਲਈ ਉਤਸ਼ਾਹਿਤ ਕੀਤਾ।ਪ੍ਰੋਗਰਾਮ ਦੌਰਾਨ ਕਈ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿੱਚ ਮਾਵਾਂ ਅਤੇ ਬੱਚਿਆਂ ਨੇ ਇਕੱਠੇ ਹਿੱਸਾ ਲਿਆ।ਜੇਤੂਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ।ਅੰਤ ਵਿੱਚ ਸਾਰੇ ਵਿਦਿਆਰਥੀਆਂ ਨੇ ਆਪਣੀਆਂ ਮਾਵਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਵਿਸ਼ੇਸ਼ ਕਾਰਡ ਅਤੇ ਤੋਹਫ਼ੇ ਭੇਟ ਕੀਤੇ। ਇਹ ਸਮਾਗਮ ਸਾਰਿਆਂ ਲਈ ਯਾਦਗਾਰੀ ਅਤੇ ਭਾਵੁਕ ਸੀ।