ਜੇਐੱਨਐੱਨ, ਲੁਧਿਆਣਾ : ਤਾਜਪੁਰ ਰੋਡ 'ਤੇ ਸ਼ੁੱਕਰਵਾਰ ਸਵੇਰੇ ਤੇਜ਼ ਰਫ਼ਤਾਰ ਬਾਈਕ ਸਵਾਰ ਨੇ ਦੁੱਧ ਲੈਣ ਜਾ ਰਹੀ ਅੌਰਤ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਅੌਰਤ ਦੀ ਹਸਪਤਾਲ ਪੁੱਜਣ ਤੋਂ ਬਾਅਦ ਮੌਤ ਹੋ ਗਈ। ਮਾਮਲੇ ਦੀ ਸੂਚਨਾ ਪਾ ਕੇ ਮੌਕੇ 'ਤੇ ਪੁੱਜੀ ਥਾਣਾ-7 ਦੀ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਕੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ।

ਜਾਂਚ ਅਧਿਕਾਰੀ ਨੇ ਦੱਸਿਆ ਕਿ ਮਿ੍ਰਤਕ ਬਿੰਦੂ 36 ਸਾਲ ਤਾਜਪੁਰ ਰੋਡ ਦੀ ਰਹਿਣ ਵਾਲੀ ਸੀ। ਮਿ੍ਰਤਕਾ ਦੇ ਪਤੀ ਰਘੂਨਾਥ ਨੇ ਦੱਸਿਆ ਕਿ ਉਹ ਫੈਕਟਰੀ 'ਚ ਮਜ਼ਦੂਰੀ ਕਰਦਾ ਹੈ ਤੇ ਉਸ ਦੇ ਦੋ ਬੱਚੇ ਹਨ। ਰਘੂਨਾਥ ਨੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ ਕਰੀਬ 5 ਵਜ ਕੇ 45 ਮਿੰਟ 'ਤੇ ਉਸ ਦੀ ਪਤਨੀ ਦੁੱਧ ਲੈਣ ਘਰੋਂ ਨਿਕਲੀ ਸੀ। ਜਦੋਂ ਉਹ ਤਾਜਪੁਰ ਰੋਡ ਤੋਂ ਲੰਘ ਰਹੀ ਸੀ, ਤਾਂ ਉੱਥੇ ਤੇਜ਼ ਰਫ਼ਤਾਰ ਬਾਈਕ ਸਵਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਨੂੰ ਸੱਟਾਂ ਲੱਗੀਆਂ ਤੇ ਬਾਈਕ ਸਵਾਰ ਮੌਕੇ ਤੋਂ ਫ਼ਰਾਰ ਹੋ ਗਿਆ। ਰਾਹਗੀਰਾਂ ਦੀ ਮਦਦ ਨਾਲ ਉਸ ਦੀ ਪਤਨੀ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੰੁਚਾਇਆ, ਜਿੱਥੇ ਪੁੱਜਦੇ ਹੀ ਉਸ ਦੀ ਪਤਨੀ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਮੁਲਜ਼ਮ ਚਾਲਕ 'ਤੇ ਕਾਰਵਾਈ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।