- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਘਟਨਾ ਐਤਵਾਰ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਦੀ ਪਛਾਣ ਕਰਨ ਲਈ ਇਲਾਕੇ ’ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ। ਲੁਧਿਆਣਾ ਦੇ ਮਾਡਲ ਟਾਊਨ ਐਕਸਟੈਂਸ਼ਨ ਸਥਿਤ ਰਾਈਟਵੇ ਵੀਜ਼ਾ ਕੰਸਲਟੈਂਟਸ ਦੇ ਦਫ਼ਤਰ ’ਤੇ ਬਾਈਕ ਸਵਾਰ ਦੋ ਬਦਮਾਸ਼ਾਂ ਨੇ ਫਾਇਰਿੰਗ ਕਰ ਦਿੱਤੀ। ਸੂਤਰਾਂ ਦਾ ਕਹਿਣਾ ਹੈ ਕਿ ਪਿੱਛੇ ਬੈਠੇ ਨੌਜਵਾਨ ਨੇ ਦਫ਼ਤਰ ਨੂੰ ਨਿਸ਼ਾਨਾ ਬਣਾਉਂਦਿਆਂ ਦੋ ਤੋਂ ਤਿੰਨ ਰਾਊਂਡ ਗੋਲੀਆਂ ਚਲਾਈਆਂ ਅਤੇ ਸਾਥੀ ਸਮੇਤ ਫ਼ਰਾਰ ਹੋ ਗਿਆ।
ਮੁੱਢਲੀ ਜਾਂਚ ਦੌਰਾਨ ਪੀੜਤ ਨੂੰ ਪਹਿਲਾਂ ਧਮਕੀਆਂ ਮਿਲਣ ਅਤੇ ਪੈਸਿਆਂ ਦੀ ਮੰਗ ਕੀਤੇ ਜਾਣ ਦਾ ਪਹਿਲੂ ਵੀ ਸਾਹਮਣੇ ਆਇਆ ਹੈ।