ਸਰਵਣ ਸਿੰਘ ਭੰਗਲਾਂ, ਸਮਰਾਲਾ : ਇੱਥੋਂ ਨੇੜਲੇ ਪਿੰਡ ਹੇਡੋਂ ਨੇੜੇ ਮੋਟਰਸਾਈਕਲ ਸਲਿੱਪ ਹੋਣ ਕਰਕੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਲਖਵਿੰਦਰ ਸਿੰਘ (50) ਪੁੱਤਰ ਓਮ ਪ੍ਰਕਾਸ਼ ਵਾਸੀ ਚਮਕੌਰ ਸਾਹਿਬ ਲੁਧਿਆਣਾ ਤੋਂ ਆਪਣੇ ਪਿੰਡ ਪਰਤ ਰਿਹਾ ਸੀ ਕਿ ਰਾਤ ਕਰੀਬ ਸਾਢੇ ਸੱਤ ਵਜੇ ਪਿੰਡ ਹੇਡੋਂ ਨੇੜੇ ਅਚਾਨਕ ਉਸਦਾ ਮੋਟਰਸਾਈਕਲ ਸੜਕ 'ਤੇ ਸਲਿੱਪ ਹੋ ਗਿਆ, ਜਿਸ ਕਾਰਨ ਉਸਦੀ ਮੌਤ ਹੋ ਗਈ ਪੁਲਿਸ ਚੌਕੀ ਹੇਡੋਂ ਦੇ ਇੰਚਾਰਜ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਵਾਰਸਾਂ ਹਵਾਲੇ ਕਰ ਦਿੱਤਾ ਹੈ ਤੇ ਇਸ ਬਾਰੇ 174 ਦੀ ਕਾਰਵਾਈ ਕੀਤੀ ਗਈ ਹੈ।