ਰੈਸਟੋਰੈਂਟ ਦੇ ਬਾਹਰੋਂ ਮੋਟਰਸਾਈਕਲ ਚੋਰੀ
ਰੈਸਟੋਰੈਂਟ ਦੇ ਬਾਹਰੋਂ ਮੋਟਰਸਾਈਕਲ ਚੋਰੀ
Publish Date: Fri, 13 Mar 2026 09:45 PM (IST)
Updated Date: Fri, 13 Mar 2026 09:48 PM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ : ਦੁਗਰੀ ਫੇਜ਼-1 ਵਿੱਚ ਪੈਂਦੇ ਪੀਜ਼ਾ ਵਿੰਗਜ ਰੈਸਟੋਰੈਂਟ ਦੇ ਬਿਲਕੁਲ ਬਾਹਰੋਂ ਮੋਟਰਸਾਈਕਲ ਚੋਰੀ ਹੋ ਗਿਆ। ਥਾਣਾ ਦੁਗਰੀ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਢੰਡਾਰੀ ਕਲਾਂ ਦੇ ਰਹਿਣ ਵਾਲੇ ਅਮਰਿੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਲੈਟੀਨਾ ਮੋਟਰਸਾਈਕਲ ’ਤੇ ਸਵਾਰ ਹੋ ਕੇ ਪੀਜ਼ਾ ਵਿੰਗਜ ਰੈਸਟੋਰੈਂਟ ਵਿੱਚ ਆਇਆ ਸੀ। ਉਹ ਕੁਝ ਸਮੇਂ ਬਾਅਦ ਜਿਵੇਂ ਹੀ ਰੈਸਟੋਰੈਂਟ ਤੋਂ ਬਾਹਰ ਨਿਕਲਿਆ ਤਾਂ ਉਸ ਨੇ ਦੇਖਿਆ ਕਿ ਮੋਟਰਸਾਈਕਲ ਆਪਣੀ ਥਾਂ ’ਤੇ ਨਹੀਂ ਸੀ। ਉਸ ਦੇ ਵਾਹਨ ਨੂੰ ਕੋਈ ਅਣਪਛਾਤਾ ਵਿਅਕਤੀ ਚੋਰੀ ਕਰ ਕੇ ਲੈ ਗਿਆ ਸੀ। ਵਾਰਦਾਤ ਦੀ ਸੂਚਨਾ ਮਿਲਦੇ ਹੀ ਥਾਣਾ ਦੁਗਰੀ ਦੀ ਪੁਲਿਸ ਪਾਰਟੀ ਮੌਕੇ ’ਤੇ ਪਹੁੰਚੀ ਅਤੇ ਅਮਰਿੰਦਰਪ੍ਰੀਤ ਸਿੰਘ ਦੀ ਸ਼ਿਕਾਇਤ ਲੈ ਕੇ ਅਣਪਛਾਤੇ ਚੋਰਾਂ ਖ਼ਿਲਾਫ਼ ਕੇਸ ਦਰਜ ਕੀਤਾ। ਪੁਲਿਸ ਦਾ ਕਹਿਣਾ ਹੈ ਕਿ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਕੇ ਚੋਰਾਂ ਦੀ ਭਾਲ ਕੀਤੀ ਜਾ ਰਹੀ ਹੈ ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।