ਸਰਵਣ ਸਿੰਘ ਭੰਗਲਾਂ, ਸਮਰਾਲਾ : ਥਾਣਾ ਸਮਰਾਲਾ ਅਧੀਨ ਆਉਦੀ ਬਰਧਾਲਾਂ ਚੌਕੀ ਦੀ ਪੁਲਿਸ ਨੇ 10 ਗ੍ਰਾਮ ਚਿੱਟੇ ਸਮੇਤ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਬਰਧਾਲਾਂ ਚੌਕੀ ਇੰਚਾਰਜ ਥਾਣੇਦਾਰ ਬਲਵੀਰ ਸਿੰਘ ਨੇ ਦੱਸਿਆ ਉਨ੍ਹਾਂ ਪੁਲਿਸ ਪਾਰਟੀ ਦੇ ਨਾਲ ਸੂਆ ਪੁਲੀ ਉਟਾਲਾਂ 'ਤੇ ਨਾਕਾਬੰਦੀ ਦੌਰਾਨ ਉਕਤ ਪਲੈਟੀਨਾ ਮੋਟਰਸਾਈਕਲ ਸਵਾਰ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਦੀ ਜੇਬ 'ਚੋਂ 10 ਗ੍ਰਾਮ ਚਿੱਟਾ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਮੁਲਜ਼ਮ ਦੀ ਪਛਾਣ ਜਗਤਾਰ ਸਿੰਘ ਉਰਫ ਜੱਗੀ ਵਾਸੀ ਪਿੰਡ ਖੰਟ, ਥਾਣਾ ਖਮਾਣੋਂ ਫਤਿਹਗੜ੍ਹ ਸਾਹਿਬ ਵਜੋਂ ਹੋਈ ਹੈ। ਮੁਲਜ਼ਮ ਨੂੰ ਕਾਬੂ ਕਰਕੇ ਉਸ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।