ਸੜਕ ਹਾਦਸੇ ’ਚ ਬਾਈਕ ਸਵਾਰ ਦੀ ਮੌਤ
ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੀ ਹੋਈ ਮੌਤ
Publish Date: Wed, 28 Jan 2026 09:10 PM (IST)
Updated Date: Thu, 29 Jan 2026 04:16 AM (IST)

ਐੱਸਪੀ ਜੋਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਸਥਾਨਕ ਚੰਡੀਗੜ੍ਹ ਰੋਡ ਜੰਡਿਆਲੀ ਪਹਾੜੂਵਾਲ ਕੱਟ ਦੇ ਨਜ਼ਦੀਕ ਤੇਜ਼ ਰਫਤਾਰ ਵਾਹਨ ਦੀ ਲਪੇਟ ’ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਹਾਦਸੇ ’ਚ ਜਾਨ ਗਵਾਉਣ ਵਾਲੇ ਮੋਟਰਸਾਈਕਲ ਸਵਾਰ ਦੀ ਪਛਾਣ ਨਿਤੀਸ਼ ਕੁਮਾਰ (30) ਵਜੋਂ ਹੋਈ ਹੈ। ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਥਾਣਾ ਜਮਾਲਪੁਰ ਪੁਲਿਸ ਨੇ ਮ੍ਰਿਤਕ ਦੇ ਪਿਤਾ ਲਾਲ ਬਹਾਦਰ ਸਿੰਘ ਵਾਸੀ ਜ਼ਿਲ੍ਹਾ ਸਮਸਤੀਪੁਰ ਬਿਹਾਰ ਦੇ ਬਿਆਨ ਉੱਪਰ ਪਰਚਾ ਦਰਜ ਕਰ ਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਕੋਲ ਬਿਆਨ ਦਰਜ ਕਰਵਾਉਂਦੇ ਹੋਏ ਲਾਲ ਬਹਾਦਰ ਸਿੰਘ ਨੇ ਦੱਸਿਆ ਕਿ ਦੁਰਘਟਨਾ ਵਾਲੇ ਦਿਨ ਸਵੇਰੇ ਕਰੀਬ 8 ਵਜੇ ਉਸ ਦਾ ਲੜਕਾ ਨਿਤੀਸ਼ ਕੁਮਾਰ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਜੰਡਿਆਲੀ ਤੋਂ ਪਹਾੜੂਵਾਲ ਰੋਡ ਵੱਲ ਜਾ ਰਿਹਾ ਸੀ। ਜਦੋਂ ਉਸ ਦਾ ਲੜਕਾ ਜੰਡਿਆਲੀ ਪਹਾੜਵਾਲ ਕੱਟ ਚੰਡੀਗੜ੍ਹ ਰੋਡ ’ਤੇ ਪੁੱਜਾ ਤਾਂ ਲੁਧਿਆਣੇ ਵੱਲੋਂ ਆ ਰਹੇ ਕਿਸੇ ਤੇਜ਼ ਰਫਤਾਰ ਵਾਹਨ ਨੇ ਉਸ ਦੇ ਲੜਕੇ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਉਸ ਦਾ ਪੁੱਤਰ ਗੰਭੀਰ ਫੱਟੜ ਹੋ ਗਿਆ ਤੇ ਉਸ ਨੂੰ ਰਾਹਗੀਰਾਂ ਦੀ ਮਦਦ ਲਈ ਸਿਵਲ ਹਸਪਤਾਲ ਲਿਆਂਦਾ ਗਿਆ। ਸਿਵਲ ਹਸਪਤਾਲ ਪੁੱਜਣ ’ਤੇ ਡਾਕਟਰਾਂ ਨੇ ਉਸ ਦੇ ਲੜਕੇ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮਾਮਲੇ ਦੇ ਤਫਤੀਸ਼ੀ ਅਧਿਕਾਰੀ ਗੁਰਦੀਪ ਸਿੰਘ ਮੁਤਾਬਕ ਦੁਰਘਟਨਾ ਵਾਲੀ ਥਾਂ ਨੂੰ ਆਉਣ-ਜਾਣ ਵਾਲੇ ਰਸਤੇ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ’ਚ ਲੈ ਕੇ ਮੁਲਜ਼ਮ ਵਾਹਨ ਚਾਲਕ ਖਿਲਾਫ ਪਰਚਾ ਦਰਜ ਕਰ ਕੇ ਸ਼ਨਾਖਤ ਲਈ ਉੱਦਮ ਸ਼ੁਰੂ ਕਰ ਦਿੱਤੇ ਗਏ ਹਨ।