ਲੁਧਿਆਣਾ, ਹਰਜੋਤ ਸਿੰਘ : ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਬੀਤੇ ਦਿਨੀਂ ਜ਼ਖਮੀਂ ਹੋ ਗਏ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਖੁਦ ਐੱਮਪੀ ਬਿੱਟੂ ਨੇ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਦੇ ਗੋਡੇ ਉੱਤੇ ਹਲਕੀ ਸੱਟ ਲੱਗ ਗਈ ਸੀ। ਉਨ੍ਹਾਂ ਦੱਸਿਆ ਕਿ ਹੁਣ ਉਹ ਹੁਣ ਕਾਫੀ ਸਿਹਤਮੰਦ ਹਨ।

ਇਸ ਬਾਰੇ ਜਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪਤਾ ਲੱਗਾ ਤਾਂ ਉਹ ਖੁਦ ਸ਼ਨੀਵਾਰ ਨੂੰ ਬਿੱਟੂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਹਾਲ-ਚਾਲ ਜਾਣਨ ਲਈ ਪਹੁੰਚੇ। ਇਸ ਸੰਬੰਧੀ ਐੱਮਪੀ ਬਿੱਟੂ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸਵੇਰੇ ਉਨ੍ਹਾਂ ਦਾ ਹਾਲ-ਚਾਲ ਜਾਣਿਆ ਤੇ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਪਰਿਵਾਰ ਨੂੰ ਆਸ਼ੀਰਵਾਦ ਦਿੱਤਾ।

Posted By: Sunil Thapa