ਉਮੇਸ਼ ਜੈਨ, ਸ਼੍ਰੀ ਮਾਛੀਵਾੜਾ ਸਾਹਿਬ : ਹਲਕਾ ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਿਢੱਲੋਂ ਵਲੋਂ ਅੱਜ ਮਾਛੀਵਾੜਾ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਮਾਛੀਵਾੜਾ ਰਾਹੋਂ ਰੋਡ ਤੋਂ ਰੋਪੜ ਰੋਡ ਨੂੰ ਮਿਲਦੀ ਫਿਰਨੀ ਜਿਸ ਦਾ ਕੰਮ ਪਿਛਲੇ ਕਾਫ਼ੀ ਸਮੇਂ ਤੋਂ ਰੁਕਿਆ ਸੀ ਉਸ ਉਪਰ ਸੀਸੀ ਫਲੋਰਿੰਗ ਪਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਵਿਧਾਇਕ ਿਢੱਲੋਂ ਨੇ ਕਿਹਾ ਕਿ ਇਹ ਸੜਕ 30 ਲੱਖ ਰੁਪਏ ਦੀ ਲਾਗਤ ਨਾਲ ਇਕ ਹਫ਼ਤੇ ਅੰਦਰ ਮੁਕੰਮਲ ਹੋ ਜਾਵੇਗੀ ਜਿਸ ਕਾਰਨ ਲੋਕਾਂ ਦੀ ਵੱਡੀ ਪ੍ਰਰੇਸ਼ਾਨੀ ਦੂਰ ਹੋ ਜਾਵੇਗੀ। ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੜਕ ਨਿਰਮਾਣ ਮੌਕੇ ਗੁਣਵੱਤਾ ਦਾ ਪੂਰਾ ਖਿਆਲ ਰੱਖਿਆ ਜਾਵੇ ਤਾਂ ਜੋ ਸਰਕਾਰ ਵੱਲੋਂ ਆਏ ਪੈਸੇ ਦੀ ਸਹੀ ਵਰਤੋਂ ਹੋ ਸਕੇ। ਇਸ ਮੌਕੇ ਕਾਂਗਰਸੀ ਆਗੂ ਕਰਨਵੀਰ ਸਿੰਘ ਿਢੱਲੋਂ, ਨਗਰ ਕੌਂਸਲ ਪ੍ਰਧਾਨ ਸੁਰਿੰਦਰ ਕੁੰਦਰਾ, ਚੇਅਰਮੈਨ ਦਰਸ਼ਨ ਕੁਮਾਰ ਕੁੰਦਰਾ, ਚੇਅਰਮੈਨ ਸੁਖਵੀਰ ਸਿੰਘ ਪੱਪੀ, ਸਰਪੰਚ ਜਸਦੇਵ ਸਿੰਘ, ਕਾਰਜ ਸਾਧਕ ਅਫ਼ਸਰ ਪੁਸ਼ਪਿੰਦਰ ਕੁਮਾਰ, ਪੀਏ ਲਵੀ ਿਢੱਲੋਂ, ਭਾਗ ਅਫ਼ਸਰ ਆਦਿ ਮੌਜੂਦ ਸਨ।