- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਚੌਂਕੀਮਾਨ ’ਚ ਐੱਮਪੀ ਡਾ. ਬੋਪਾਰਾਏ ਨੇ ਕਾਂਗਰਸੀਆਂ ਨਾਲ ਕੀਤੀ ਮੀਟਿੰਗ

ਸਤੀਸ਼ ਗੁਪਤਾ, ਪੰਜਾਬੀ ਜਾਗਰਣ
ਚੌਂਕੀਮਾਨ : ਪਿੰਡ ਚੌਂਕੀਮਾਨ ਵਿਖੇ ਸਾਬਕਾ ਪ੍ਰਧਾਨ ਅਮੋਲਕ ਸਿੰਘ ਮਾਨ ਦੇ ਗ੍ਰਹਿ ਵਿਖੇ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਐੱਮਪੀ ਡਾ.ਅਮਰ ਸਿੰਘ ਬੋਪਾਰਾਏ ਵਿਸੇਸ ਤੌਰ ਤੇ ਪੁੱਜੇ ਤੇ ਕਾਂਗਰਸੀ ਆਗੂਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਐੱਮਪੀ ਡਾ.ਅਮਰ ਸਿੰਘ ਬੋਪਾਰਾਏ ਨੇ ਕਿਹਾ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ਤੇ ਫੇਲ੍ਹ ਹੋ ਚੁੱਕੀ ਹੈ ਤੇ ਸੂਬੇ ਵਿਚ ਭਿ੍ਰਸਟਾਚਾਰ, ਰਿਸ਼ਵਤਖੋਰੀ, ਬੇਰੁਜਗਾਰੀ ਤੇ ਰੇਤ ਮਾਫੀਆਂ ਵੱਧ ਚੁੱਕਾ ਹੈ ਤੇ ਨਾਲ ਹੀ ਗੈਗਸਟਰ ਤੇ ਨਸ਼ੇ ਦੇ ਵਪਾਰੀਆਂ ਦਾ ਬੋਲਬਾਲਾ ਹੈ।ਇਸ ਮੌਕੇ ਐੱਮਪੀ ਡਾ.ਅਮਰ ਸਿੰਘ ਬੋਪਾਰਾਏ ਨੇ ਕਿਹਾ ਕੇ ਸੂਬੇ ਦੇ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਨੂੰ ਲਿਆਉਣ ਲਈ ਬੇਸਬਰੀ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ ਤਾਂ ਜੋ ਸੂਬੇ ਨੂੰ ਤਰੱਕੀ ਵੱਲ ਲਿਜਾਇਆ ਜਾ ਸਕੇ।ਇਸ ਮੌਕੇ ਕਾਂਗਰਸੀ ਆਗੂਆਂ ਵੱਲੋਂ ਐੱਮਪੀ ਡਾ.ਅਮਰ ਸਿੰਘ ਬੋਪਾਰਾਏ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸਾਬਕਾ ਪ੍ਰਧਾਨ ਅਮੋਲਕ ਸਿੰਘ ਮਾਨ, ਹਰਜਾਪ ਸਿੰਘ ਚੌਂਕੀਮਾਨ, ਸਾਬਕਾ ਪੰਚ ਭੁਪਿੰਦਰ ਸਿੰਘ ਮਾਨ, ਯੂਥ ਆਗੂ ਅਮਰਿੰਦਰ ਸਿੰਘ ਗੋਗੀ ਧਾਲੀਵਾਲ, ਸਾਬਕਾ ਪੰਚ ਤੇਜਿੰਦਰ ਸਿੰਘ ਭੋਲਾ ਧਾਲੀਵਾਲ, ਬੱਬੀ ਧਾਲੀਵਾਲ, ਰਾਜੂ ਮਾਨ ਕੈਨੇਡਾ ਆਦਿ ਹਾਜ਼ਰ ਸਨ।