ਪੰਜਾਬੀ ਜਾਗਰਣ ਬਿਊਰੋ, ਲੁਧਿਆਣਾ : ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਦੱਸਿਆ ਕਿ ਪੰਜਾਬ ਕੋਰੋਨਾ ਵਾਇਰਸ ਦੇ ਕਹਿਰ ਨਾਲ ਜੂਝ ਰਿਹਾ ਹੈ ਜਿਸ ਨਾਲ ਨਜਿੱਠਣ ਵਾਸਤੇ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਵੱਲੋਂ ਲਾਕਡਾਊਨ ਅਤੇ ਕਰਫਿਊ ਵੀ ਲਗਾਇਆ ਗਿਆ ਹੈ। ਇਸ ਸਮੇਂ ਲੋਕਾਂ ਨੂੰ ਜੋ ਸਭ ਤੋਂ ਵੱਧ ਗੰਭੀਰ ਹਾਲਾਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਸ ਵਿਚ ਰੋਜ਼ਾਨਾ ਖਾਣ-ਪੀਣ ਦੀਆਂ ਵਸਤੂਆਂ ਨੂੰ ਲੈ ਕੇ ਸਮੱਸਿਆ ਸਾਹਮਣੇ ਆ ਰਹੀ ਹੈ। ਪੰਜਾਬ ਰਾਜ ਸਰਕਾਰ ਵੱਲੋਂ ਇਸ ਸੱਮਸਿਆ ਨਾਲ ਨਜਿੱਠਣ ਦੇ ਪ੍ਰਬੰਧ ਕੀਤੇ ਹੋਏ ਹਨ ਅਤੇ ਲੋਕਾਂ ਨੂੰ ਖਾਣ-ਪੀਣ ਦੀਆਂ ਜ਼ਰੂਰੀ ਵਸਤਾਂ ਦੀ ਘਾਟ ਨਹੀਂ ਹੋਵੇਗੀ।

ਬਿੱਟੂ ਨੇ ਕਿਹਾ ਕਿ ਉਨ੍ਹਾਂ ਨੂੰ ਐੱਮਪੀ ਲੈਡ ਸਕੀਮ ਅਧੀਨ ਜਾਰੀ ਹੋਈ ਸਾਲਾਨਾ 5 ਕਰੋੜ ਦੀ ਰਾਸ਼ੀ ਬਾਰੇ ਉਨ੍ਹਾਂ ਵੱਲੋਂ 23-03-2020 ਨੂੰ ਹੀ ਲੁਧਿਆਣਾ ਜ਼ਿਲ੍ਹਾ ਦੇ ਡਿਪਟੀ ਕਮਿਸ਼ਨਰ ਨੂੰ ਨਿਰਦੇਸ਼ ਦੇ ਦਿੱਤੇ ਜਾ ਚੁੱਕੇ ਹਨ ਕਿ ਉਹ ਇਸ ਰਾਸ਼ੀ ਨੂੰ ਕੋਰੋਨਾ ਵਾਇਰਸ ਨਾਲ ਲੜਨ ਸਬੰਧੀ ਕੀਤੇ ਜਾਣ ਵਾਲੇ ਕਿਸੇ ਵੀ ਕਿਸਮ ਦੇ ਉਪਰਾਲੇ ਲਈ ਵਰਤ ਸਕਦੇ ਹਨ।

Posted By: Jagjit Singh