ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੂੰ ਮਿਲੇ ਮੁਹੰਮਦ ਗੁਲਾਬ
ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੂੰ ਮਿਲੇ ਮੁਹੰਮਦ ਗੁਲਾਬ
Publish Date: Thu, 02 Apr 2026 06:21 PM (IST)
Updated Date: Thu, 02 Apr 2026 06:25 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਲੁਧਿਆਣਾ ਪੰਜਾਬ ਕਾਂਗਰਸ ਵਿਚ ਸੰਗਠਨਾਤਮਕ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸੀਨੀਅਰ ਕਾਂਗਰਸੀ ਆਗੂ ਅਤੇ ਪ੍ਰਦੇਸ਼ ਕਾਂਗਰਸ ਦੇ ਡੈਲੀਗੇਟ ਮੁਹੰਮਦ ਗੁਲਾਬ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੁਲਾਕਾਤ ਕੀਤੀ। ਰਾਜਾ ਵੜਿੰਗ ਨੇ ਮੁਹੰਮਦ ਗੁਲਾਬ ਵੱਲੋਂ ਪਾਰਟੀ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਆਗੂ ਹੀ ਕਾਂਗਰਸ ਦੀ ਅਸਲੀ ਤਾਕਤ ਹਨ। ਰਾਜਾ ਵੜਿੰਗ ਨੇ ਭਰੋਸਾ ਜਤਾਇਆ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪੂਰੀ ਮਜ਼ਬੂਤੀ ਨਾਲ ਮੈਦਾਨ ਵਿਚ ਉਤਰੇਗੀ। ਇਸ ਮੌਕੇ ਮੁਹੰਮਦ ਗੁਲਾਬ ਨੇ ਕਿਹਾ ਕਿ ਉਹ ਪੂਰੀ ਲਗਨ ਅਤੇ ਮਿਹਨਤ ਨਾਲ ਪਾਰਟੀ ਦੀ ਸੇਵਾ ਕਰਦੇ ਰਹਿਣਗੇ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸ਼ਾਸਨ ਦੌਰਾਨ ਰਾਜ ਦੀ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਖਰਾਬ ਹੋ ਚੁੱਕੀ ਹੈ ਅਤੇ ਨਸ਼ਿਆਂ ਦਾ ਕਾਰੋਬਾਰ ਤੇਜ਼ੀ ਨਾਲ ਫੈਲ ਰਿਹਾ ਹੈ, ਜਿਸ ਨਾਲ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਗੁਲਾਬ ਨੇ ਕਿਹਾ ਕਿ ਭਾਜਪਾ ਵੀ ਪੰਜਾਬ ਦੇ ਹਿੱਤਾਂ ਦੀ ਅਣਦੇਖੀ ਕਰ ਰਹੀ ਹੈ। ਕਿਸਾਨ ਆਪਣੀਆਂ ਮੰਗਾਂ ਲਈ ਸੜਕਾਂ ’ਤੇ ਸੰਘਰਸ਼ ਕਰ ਰਹੇ ਹਨ, ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ।