ਨਗਰ ਨਿਗਮ ਨੇ ਜ਼ੋਨ ਸੀ ਦੇ ਇਲਾਕੇ ਵਿੰਚ ਬਣ ਰਹੀਆਂ 9 ਗੈਰ-ਕਾਨੂੰਨੀ ਇਮਾਰਤਾਂ ਨੂੰ ਤੋੜਿਆ
ਨਗਰ ਨਿਗਮ ਨੇ ਜ਼ੋਨ ਸੀ ਦੇ ਇਲਾਕੇ ਵਿੰਚ ਬਣ ਰਹੀਆਂ 9 ਗੈਰ-ਕਾਨੂੰਨੀ ਇਮਾਰਤਾਂ ਨੂੰ ਤੋੜਿਆ
Publish Date: Wed, 14 Jan 2026 08:58 PM (IST)
Updated Date: Wed, 14 Jan 2026 09:00 PM (IST)

ਨਗਰ ਨਿਗਮ ਨੇ ਜ਼ੋਨ ਸੀ ਦੇ ਇਲਾਕੇ ਵਿੰਚ ਬਣ ਰਹੀਆਂ 9 ਗੈਰ-ਕਾਨੂੰਨੀ ਇਮਾਰਤਾਂ ਨੂੰ ਤੋੜਿਆ ਫੋਟੋ 27 ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ ਲੁਧਿਆਣਾ ਸਨਅਤੀ ਸ਼ਹਿਰ ਦੇ ਹਰ ਇਲਾਕੇ ਵਿੱਚ ਗ਼ੈਰ-ਕਾਨੂੰਨੀ ਉਸਾਰੀਆਂ ਦਾ ਕੰਮ ਧੜੱਲੇ ਨਾਲ ਚੱਲ ਰਿਹਾ ਹੈ। ਜਿਨ੍ਹਾਂ ਦੇ ਖਿਲਾਫ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਵੱਲੋਂ ਬਿਲਡਿੰਗ ਬ੍ਰਾਂਚ ਨੂੰ ਸਖਤ ਕਾਰਵਾਈ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹੋਏ ਹਨ। ਕਮਿਸ਼ਨਰ ਦੇ ਹੁਕਮਾਂ ਦੀ ਪਾਲਣਾ ਕਰਦੇ ਨਗਰ ਨਿਗਮ ਜ਼ੋਨ ਸੀ ਦੀ ਬਿਲਡਿੰਗ ਬ੍ਰਾਂਚ ਨੇ ਜ਼ੋਨ ਅਧੀਨ ਆਉਂਦੇ ਇਲਾਕੇ ਲੁਹਾਰਾ ਵਿੱਚ ਬਿਨ੍ਹਾਂ ਨਕਸ਼ੇ ਪਾਸ ਕਰਵਾਏ ਬਣਾਈਆਂ ਜਾ ਰਹੀਆਂ 9 ਗੈਰ-ਕਾਨੂੰਨੀ ਇਮਾਰਤਾਂ ਢਾਹ ਦਿੱਤੀਆਂ। ਇਸ ਦੌਰਾਨ ਜ਼ੋਨ ਸੀ ਦੀ ਬਿਲਡਿੰਗ ਬ੍ਰਾਂਚ ਨੇ ਗ਼ੈਰ-ਕਾਨੂੰਨੀ ਇਮਾਰਤਾਂ ਖਿਲਾਫ ਕਾਰਵਾਈ ਦੌਰਾਨ ਪੰਜ ਉਸਾਰੀ ਅਧੀਨ ਦੁਕਾਨਾਂ ਅਤੇ ਚਾਰ ਰਿਹਾਇਸ਼ੀ ਉਸਾਰੀ ਅਧੀਨ ਇਮਾਰਤਾਂ ਨੂੰ ਜੇਸੀਬੀ ਮਸ਼ੀਨ ਨਾਲ ਤੋੜਿਆ। ਇਹ ਸਾਰੀਆਂ ਨਾਜਾਇਜ਼ ਉਸਾਰੀਆਂ ਲੁਹਾਰਾ ਦੇ ਇਲਾਕੇ ਦੇ ਕੁੰਤੀ ਨਗਰ ਵਿੱਚ ਚੱਲ ਰਹੀਆਂ ਸਨ। ਨਗਰ ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਗ਼ੈਰ-ਕਾਨੂੰਨੀ ਉਸਾਰੀਆਂ ਖਿਲਾਫ਼ ਕਾਰਵਾਈ ਦੀ ਇਹ ਮੁਹਿੰਮ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਦੇ ਨਿਰਦੇਸ਼ਾਂ ਤੇ ਚਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਬਿਲਡਿੰਗ ਬ੍ਹਾਂਚ ਵੱਲੋਂ ਉਸਾਰੀਆਂ ਦੀ ਜਾਣਕਾਰੀ ਮਿਲਣ ਤੇ ਮਾਲਕਾਂ ਨੂੰ ਕੰਮ ਬੰਦ ਕਰਨ ਲਈ ਨੋਟਿਸ ਅਤੇ ਫਿਰ ਚੇਤਾਵਨੀ ਦਿੱਤੀ ਸੀ ਜਿਸ ਦੇ ਬਾਵਜੂਦ ਸਬੰਧਤ ਮਾਲਕਾਂ ਵੱਲੋਂ ਗ਼ੈਰ-ਕਾਨੂੰਨੀ ਉਸਾਰੀਆਂ ਬਨਾਉਣ ਦਾ ਕੰਮ ਜਾਰੀ ਰੱਖਿਆ ਗਿਆ। ਇਸ ਦੌਰਾਨ ਨਗਰ ਨਿਗਮ ਦੇ ਅਧਿਕਾਰੀਆਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਗਰ ਨਿਗਮ ਤੋਂ ਬਿਲਡਿੰਗ ਪਲਾਨ ਮਨਜ਼ੂਰ ਕਰਵਾਉਣ ਤੋਂ ਬਾਅਦ ਹੀ ਉਸਾਰੀ ਦਾ ਕੰਮ ਸ਼ੁਰੂ ਕਰਨ, ਨਹੀਂ ਤਾਂ ਗ਼ੈਰ-ਕਾਨੂੰਨੀ ਉਸਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਆਉਣ ਵਾਲੇ ਦਿਨਾਂ ਵਿੱਚ ਵੀ ਗ਼ੈਰ-ਕਾਨੂੰਨੀ ਉਸਾਰੀਆਂ ਵਿਰੁੱਧ ਮੁਹਿੰਮ ਜਾਰੀ ਰਹੇਗੀ।