ਨਿਗਮ ਨੇ ਗੈਰ-ਕਾਨੂੰਨੀ ਇਮਾਰਤਾਂ ਖਿਲਾਫ ਕੀਤੀ ਕਾਰਵਾਈ
ਨਗਰ ਨਿਗਮ ਟੀਮ ਨੇ ਗੈਰ-ਕਾਨੂੰਨੀ ਇਮਾਰਤਾਂ ਖਿਲਾਫ ਕੀਤੀ ਕਾਰਵਾਈ
Publish Date: Sat, 21 Mar 2026 11:02 PM (IST)
Updated Date: Sun, 22 Mar 2026 04:17 AM (IST)

ਦੋ ਨੂੰ ਕੀਤਾ ਸੀਲ ਤੇ ਇੱਕ ’ਤੇ ਚਲਾਇਆ ਪੀਲਾ ਪੰਜਾਂ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ ਸਨਅਤੀ ਸ਼ਹਿਰ ਲੁਧਿਆਣਾ ਵਿੱਚ ਨਾਜਾਇਜ਼ ਉਸਾਰੀਆਂ ਵਿਰੁੱਧ ਸ਼ੁਰੂ ਕੀਤੀ ਕਾਰਵਾਈ ਦੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਨਗਰ ਨਿਗਮ ਦੀ ਬਿਲਡਿੰਗ ਬ੍ਰਾਂਚ ਨੇ ਸ਼ਨਿਚਰਵਾਰ ਨੂੰ ਜ਼ੋਨ ਡੀ ਦੇ ਅਧੀਨ ਆਉਂਦੇ ਇਲਾਕਿਆਂ ਵਿੱਚ ਤਿੰਨ ਨਿਰਮਾਣ ਅਧੀਨ ਗੈਰ-ਕਾਨੂੰਨੀ ਇਮਾਰਤਾਂ ਵਿਰੁੱਧ ਕਾਰਵਾਈ ਕੀਤੀ। ਕਾਰਵਾਈ ਦੌਰਾਨ ਬਿਲਡਿੰਗ ਬ੍ਰਾਂਚ ਨੇ ਕਿਚਲੂ ਨਗਰ ਵਿੱਚ ਨਿਰਮਾਣ ਅਧੀਨ ਗੈਰ-ਕਾਨੂੰਨੀ ਦੁਕਾਨਾਂ ਢਾਹ ਦਿੱਤੀਆਂ, ਇਸ ਤੋਂ ਇਲਾਵਾ ਸ਼ਹੀਦ ਕਰਨੈਲ ਸਿੰਘ ਨਗਰ ਅਤੇ ਮਲਹਾਰ ਰੋਡ ਵਿੱਚ ਦੋ ਗੈਰ-ਕਾਨੂੰਨੀ ਇਮਾਰਤਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਨਗਰ ਨਿਗਮ ਜ਼ੋਨ ਡੀ ਦੀ ਬਿਲਡਿੰਗ ਬ੍ਰਾਂਚ ਦੇ ਅਸਿਸਟੈਂਟ ਟਾਊਨ ਪਲੈਨਰ ਹਰਵਿੰਦਰ ਸਿੰਘ ਥਾਂਦੀ ਹਨੀ ਨੇ ਦੱਸਿਆ ਕਿ ਅੱਜ ਉਨ੍ਹਾਂ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਦੇ ਨਿਰਦੇਸ਼ਾਂ ਤੇ ਕੰਮ ਕਰਦੇ ਹੋਏ, ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਨਿਯਮਤ ਤੌਰ ਤੇ ਕਾਰਵਾਈ ਕੀਤੀ ਜਾਂਦੀ ਹੈ। ਏਟੀਪੀ ਹਨੀ ਨੇ ਦੱਸਿਆ ਕਿ ਨਗਰ ਨਿਗਮ ਨੇ ਪਹਿਲਾਂ ਵੀ ਇਨ੍ਹਾਂ ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਨੋਟਿਸ ਦਿੱਤੇ ਸਨ। ਪਰ ਮਾਲਕਾਂ ਨੇ ਗੈਰ-ਕਾਨੂੰਨੀ ਉਸਾਰੀ ਜਾਰੀ ਰੱਖੀ, ਜਿਸ ਤੋਂ ਬਾਅਦ ਸ਼ਨਿੱਚਰਵਾਰ ਨੂੰ ਕਾਰਵਾਈ ਕੀਤੀ ਗਈ। ਇਸ ਦੌਰਾਨ ਨਗਰ ਨਿਗਮ ਦੇ ਅਧਿਕਾਰੀਆਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਗਰ ਨਿਗਮ ਤੋਂ ਇਮਾਰਤੀ ਯੋਜਨਾਵਾਂ ਨੂੰ ਮਨਜ਼ੂਰ ਕਰਵਾਉਣ ਤੋਂ ਬਾਅਦ ਹੀ ਨਿਰਮਾਣ ਕਾਰਜ ਸ਼ੁਰੂ ਕਰਨ, ਨਹੀਂ ਤਾਂ ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।