ਹੈਲਥ ਕਾਰਡ ਬਣਾਉਣ ਸਬੰਧੀ ਲਾਇਆ ਕੈਂਪ
ਨਗਰ ਕੌਂਸਲ ਪ੍ਰਧਾਨ ਪੂਜਾ ਰਾਣੀ ਨੇ ਹੈਲਥ ਕਾਰਡ ਬਣਾਉਣ ਸਬੰਧੀ ਲਗਾਇਆ ਕੈਂਪ
Publish Date: Fri, 20 Feb 2026 06:42 PM (IST)
Updated Date: Fri, 20 Feb 2026 06:45 PM (IST)

ਲੱਕੀ ਘੁਮੈਤ, ਪੰਜਾਬੀ ਜਾਗਰਣ ਸਾਹਨੇਵਾਲ : ਨਗਰ ਕੌਂਸਲ ਸਾਹਨੇਵਾਲ ਦੇ ਪ੍ਰਧਾਨ ਪੂਜਾ ਰਾਣੀ ਅਤੇ ਟ੍ਰੇਡ ਵਿੰਗ ਜ਼ਿਲ੍ਹਾ ਪ੍ਰਧਾਨ ਰਾਜਦੀਪ ਭਾਟੀਆ ਵੱਲੋਂ ਕਸਬਾ ਸਾਹਨੇਵਾਲ ਦੇ ਵਾਸੀਆਂ ਲਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸ਼੍ਰੀ ਗੁਰੂ ਰਵਿਦਾਸ ਧਰਮਸ਼ਾਲਾ ਵਾਰਡ ਨੰਬਰ 13 ’ਚ ਕਸਬਾ ਸਾਹਨੇਵਾਲ ਦੇ ਸਮੂਹ ਵਾਸੀਆਂ ਲਈ ਹੈਲਥ ਕਾਰਡ ਬਣਾਉਣ ਸਬੰਧੀ ਕੈਂਪ ਲਾਇਆ ਗਿਆ। ਇਸ ਮੌਕੇ ਸਾਹਨੇਵਾਲ ਦੇ ਵਾਸੀਆਂ ਵੱਲੋਂ ਭਾਰੀ ਗਿਣਤੀ ਵਿੱਚ ਪਹੁੰਚ ਕੇ ਆਪਣਾ ਹੈਲਥ ਕਾਰਡ ਬਣਾਉਣ ਲਈ ਰਜਿਸਟ੍ਰੇਸ਼ਨ ਕਰਵਾਈ ਗਈ। ਇਸ ਮੌਕੇ ਪ੍ਰਧਾਨ ਪੂਜਾ ਰਾਣੀ ਅਤੇ ਪ੍ਰਧਾਨ ਰਾਜਦੀਪ ਭਾਟੀਆ ਨੇ ਕਿਹਾ ਕਿ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਯੋਗ ਅਗਵਾਈ ਹੇਠ ਵੱਡੇ ਪੱਧਰ ’ਤੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਪ ਲਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ ਲੋਕਾਂ ਦੇ ਵੱਧ ਤੋਂ ਵੱਧ ਹੈਲਥ ਕਾਰਡ ਬਣਾਏ ਜਾ ਰਹੇ। ਉਨ੍ਹਾਂ ਕਿਹਾ ਕਿ ਸਾਹਨੇਵਾਲ ਵਾਸੀਆਂ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤਕ ਕੈਸ਼ਲੈੱਸ ਫ੍ਰੀ ਇਲਾਜ ਲੈਣ ਲਈ ਇਸ ਸਕੀਮ ਵਿੱਚ ਲਿਆਂਦਾ ਜਾਵੇਗਾ ਤਾਂ ਕਿ ਕੋਈ ਵੀ ਵਿਅਕਤੀ ਇਸ ਯੋਜਨਾ ਤੋਂ ਵਾਂਝਾ ਨਾ ਰਹਿ ਸਕੇ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਪੰਜਾਬ ਦੇ ਸਭ ਤੋਂ ਵਧੀਆ ਪ੍ਰਾਈਵੇਟ ਹਸਪਤਾਲ, ਜਿੱਥੇ ਅਮੀਰ ਲੋਕ ਵੀ ਇਲਾਜ ਲਈ ਜਾਂਦੇ ਹਨ ਅਤੇ ਹੁਣ ਗ਼ਰੀਬ ਕਿਸਾਨ, ਮਜ਼ਦੂਰਾਂ ਅਤੇ ਰਿਕਸ਼ਾ ਚਾਲਕ ਲਈ ਵੀ ਉੱਥੇ ਇਲਾਜ ਲਈ ਜਾ ਸਕਣਗੇ। ਉਨ੍ਹਾਂ ਨੂੰ ਪੈਸੇ ਦੀ ਚਿੰਤਾ ਕਰਨ ਦੀ ਕੋਈ ਵੀ ਜ਼ਰੂਰਤ ਨਹੀਂ ਹੋਵੇਗੀ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਧੰਨਵਾਦ ਕਰਦਿਆਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਇਹ ਕਾਰਡ ਹਰ ਇੱਕ ਵਿਅਕਤੀ ਦਾ ਬਿਨਾਂ ਕਿਸੇ ਮਤਭੇਦ ਅਤੇ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਬਣਾਇਆ ਜਾਵੇਗਾ ਤਾਂ ਕਿ ਕੋਈ ਵੀ ਵਰਗ ਦਾ ਵਿਅਕਤੀ ਇਹ ਸਕੀਮ ਤੋਂ ਵਾਂਝਾ ਨਾ ਰਿਹ ਸਕੇ। ਕੈਂਪ ਦੌਰਾਨ ਕੌਂਸਲਰ ਕੁਲਵਿੰਦਰ ਕੌਰ ਧਾਲੀਵਾਲ, ਬਲਾਕ ਪ੍ਰਧਾਨ ਕੁਲਦੀਪ ਐਰੀ, ਦਲਜੀਤ ਸਿੰਘ ਸੁੱਖਾ, ਮੀਤਾ, ਅੰਜਨਾ ਕੁਮਾਰੀ, ਰਣਜੀਤ ਕੌਰ, ਰਾਜਿਤ ਭਾਟੀਆ, ਦਵਿੰਦਰ ਸਿੰਘ ਨੰਦਪੁਰ, ਰਾਜੀਵ ਭਾਟੀਆ, ਮੋਨੂੰ ਭਾਟੀਆ, ਗਗਨ ਭਾਟੀਆ, ਗੁਰਪਿੰਦਰ ਸਿੰਘ ਹਨੀ, ਮਨਪ੍ਰੀਤ ਸਿੰਘ ਮੰਨਾ ਕੈਨੇਡਾ, ਰਾਜਵਿੰਦਰ ਕੌਰ ਢਿੱਲੋਂ, ਤਜਿੰਦਰ ਸਿੰਘ ਪ੍ਰੇਮ ਕਾਲੋਨੀ ਨੰਦਪੁਰ ਆਦਿ ਭਾਰੀ ਗਿਣਤੀ ਵਿੱਚ ਪਿੰਡ ਨੰਦਪੁਰ ਦੇ ਵਾਸੀ ਅਤੇ ਹੋਰ ਪਤਵੰਤੇ ਹਾਜ਼ਰ ਸਨ।