ਹਰਜੋਤ ਸਿੰਘ ਅਰੋੜਾ, ਲੁਧਿਆਣਾ

ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਨੂੰ ਪ੍ਰਚੰਡ ਕਰਨ ਦੇ ਉਦੇਸ਼ ਨਾਲ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡਗੰਜ ਲੁਧਿਆਣਾ ਵਿਖੇ ਸ੍ਰੀ ਗੁਰੂ ਗ੍ੰਥ ਸਾਹਿਬ ਦੀ ਸਰਪ੍ਰਸਤੀ ਹੇਠ ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ ਗਿਆ, ਜਿਸ 'ਚ ਬੀਬੀ ਜਸਪ੍ਰਰੀਤ ਕੌਰ, ਬੀਬੀ ਗਗਨਦੀਪ ਕੌਰ ਤੇ ਭਾਈ ਪਰਮਿੰਦਰ ਸਿੰਘ ਗੁਰਦਾਸਪੁਰ ਵਾਲਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਰਾਹੀਂ ਸ਼ਬਦ ਗੁਰੂ ਦੇ ਨਾਲ ਜੋੜਨ ਦਾ ਯਤਨ ਕੀਤਾ। ਭਾਈ ਰਜਿੰਦਰਪਾਲ ਸਿੰਘ ਖਾਲਸਾ ਨੇ ਆਪਣੇ ਸਾਥੀਆਂ ਸਮੇਤ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਚੋਪਾਈ ਸਾਹਿਬ ਦੇ ਪਾਠ ਸੰਗਤੀ ਰੂਪ ਵਿੱਚ ਕੀਤੇ। ਭਾਈ ਬਲਵਿੰਦਰ ਸਿੰਘ ਨੇ ਗੁਰਮਤਿ ਮਿਸ਼ਨਰੀ ਕਾਲਜ ਦੇ ਵਿਦਿਆਰਥੀਆਂ ਦੇ ਨਾਲ ਮਿਲ ਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤ ਨੂੰ ਸਰਵਣ ਕਰਵਾਏ। ਕਥਾਵਾਚਕ ਗਿਆਨੀ ਹਰਜੀਤ ਸਿੰਘ ਨੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਵਿਆਖਿਆ ਕਰਦਿਆਂ ਸੰਗਤ ਨੂੰ ਬਾਣੀ ਅਤੇ ਬਾਣੇ ਦੇ ਨਾਲ ਜੁੜਨ ਦੀ ਅਪੀਲ ਕੀਤੀ। ਗੁਰਦੁਆਰਾ ਸਾਹਿਬ ਵੱਲੋਂ ਜਰਨਲ ਸਕੱਤਰ ਅਵਤਾਰ ਸਿੰਘ, ਗੁਰਪ੍ਰਰੀਤ ਸਿੰਘ ਵਿੰਕਲ ਤੇ ਰਣਦੀਪ ਸਿੰਘ ਡਿੰਪਲ ਨੇ ਰਾਗੀ ਜੱਥਿਆਂ ਨੂੰ ਸਨਮਾਨਤ ਕੀਤਾ। ਇਸ ਮੌਕੇ ਬੀਬੀ ਰਜਿੰਦਰ ਕੌਰ ਖਾਲਸਾ, ਜਤਿੰਦਰ ਸਿੰਘ ਰੋਬਿਨ, ਅਮਰਜੀਤ ਸਿੰਘ ਹੈਪੀ, ਮਨਵਿੰਦਰਪਾਲ ਸਿੰਘ, ਰਜਿੰਦਰਪਾਲ ਸਿੰਘ ਟਿੰਕੂ, ਗੁਰਦੀਪ ਸਿਘ, ਕੁਲਦੀਪ ਸਿੰਘ, ਸਤਨਾਮ ਸਿੰਘ, ਹਰਦੀਪ ਸਿੰਘ ਪਿ੍ਰੰਸ, ਅਵਤਾਰ ਸਿੰਘ ਕਾਲੀ ਤੇ ਹਰਦੀਪ ਸਿੰਘ ਅਰਸ਼ੀ ਆਦਿ ਨੇ ਵੀ ਹਾਜ਼ਰੀ ਭਰੀ।