ਰਘਵੀਰ ਜੱਗਾ/ਦਲਵਿੰਦਰ ਰਛੀਨ, ਰਾਏਕੋਟ

ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਗੁਰਦੁਆਰਾ ਭਗਤ ਰਵਿਦਾਸ ਦੀ ਪ੍ਰਬੰਧਕੀ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰੂ ਗ੍ੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਗੁਰੂ ਗ੍ੰਥ ਸਾਹਿਬ ਦੀ ਪਾਲਕੀ ਨੂੰ ਖੁਸ਼ਬੂਦਾਰ ਫੁੱਲਾਂ ਨਾਲ ਸਜਾਇਆ ਗਿਆ ਸੀ। ਨਗਰ ਕੀਰਤਨ ਦੇ ਅੱਗੇ ਫੌਜੀ ਬੈਂਡ ਤੇ ਗੱਤਕਾ ਪਾਰਟੀਆਂ ਕਲਾ ਦੇ ਜੌਹਰ ਦਿਖਾ ਰਹੀਆਂ ਸਨ। ਇਸ ਮੌਕੇ ਸੰਗਤਾਂ ਦਾ ਕਾਫਲਾ ਵਾਹਿਗੁਰੂ ਦਾ ਜਾਪ ਕਰਦਾ ਨਾਲ ਜਾ ਰਿਹਾ ਸੀ ਅਤੇ ਨਗਰ ਕੀਰਤਨ ਦੀ ਸ਼ਾਨ ਵਧਾ ਰਿਹਾ ਸੀ। ਨਗਰ ਕੀਰਤਨ ਦੀ ਆਮਦ ਨੂੰ ਲੈ ਕੇ ਸੰਗਤਾਂ ਵੱਲੋਂ ਵੱਖ ਵੱਖ ਥਾਵਾਂ 'ਤੇ ਲੰਗਰ ਲਗਾਏ ਗਏ ਸਨ। ਇਹ ਨਗਰ ਕੀਰਤਨ ਗੁਰਦੁਆਰਾ ਭਗਤ ਰਵਿਦਾਸ ਤੋਂ ਸ਼ਹਿਰ ਦੀ ਪ੍ਰਕਰਮਾਂ ਕਰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਪਹੁੰਚਣ 'ਤੇ ਗੁਰਦੁਆਰਾ ਬਾਬਾ ਜੋਰਾ ਸਿੰਘ ਬਾਬਾ ਫਤਹਿ ਸਿੰਘ ਦੀ ਪ੍ਰਬੰਧਕੀ ਦੇ ਪ੍ਰਧਾਨ ਜਗਦੇਵ ਸਿੰਘ ਗਰੇਵਾਲ ਤੇ ਸਮੂਹ ਮੈਂਬਰਾਂ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਢਾਡੀ ਜੱਥਾ ਭਾਈ ਇੰਦਰਜੀਤ ਸਿੰਘ ਲੱਖਾ ਅਤੇ ਭਾਈ ਅਵਤਾਰ ਸਿੰਘ ਜੱਟਪੁਰੀ ਦੇ ਜੱਥੇ ਵੱਲੋਂ ਸੰਗਤਾਂ ਨੇ ਗੁਰੂ ਨਾਨਕ ਸਾਹਿਬ ਦੇ ਜੀਵਨ ਬਾਰੇ ਜਾਗਰੂਕ ਕੀਤਾ ਗਿਆ ਤੇ ਉਨ੍ਹਾਂ ਦੇ ਦਰਸਾਏ ਮਾਰਗ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦੇ ਸਿਧਾਂਤਾ ਨੂੰ ਜਿੰਦਗੀ ਵਿਚ ਅਪਣਾਉਣ ਲਈ ਪ੍ਰਰੇਰਿਤ ਕੀਤਾ। ਇਸ ਮੌਕੇ ਪ੍ਰਧਾਨ ਬੂਟਾ ਸਿੰਘ ਸਪਰਾ, ਗੁਰਮੀਤ ਸਿੰਘ ਮੀਤ ਪ੍ਰਧਾਨ, ਅਵਤਾਰ ਸਿੰਘ ਚੀਮਾ, ਸੂਬੇਦਾਰ ਸੁਖਵਿੰਦਰ ਸਿੰਘ ਕੈਸ਼ੀਅਰ, ਕੁਲਦੀਪ ਸਿੰਘ ਚੀਮਾ, ਪਰਮਜੀਤ ਸਿੰਘ, ਕੁਲਦੀਪ ਸਿੰਘ ਨੱਥੋਵਾਲ, ਮਾਸਟਰ ਜੰਗਪਾਲ ਸਿੰਘ, ਚਮਕੌਰ ਸਿੰਘ, ਹਰਜਿੰਦਰ ਸਿੰਘ ਅੌਲਖ, ਮਨਪ੍ਰਰੀਤ ਸਿੰਘ ਹਾਜ਼ਰ ਸਨ।