ਹੰਬੜਾਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਭਲਕੇ
ਹੰਬੜਾਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਭਲਕੇ
Publish Date: Sat, 21 Nov 2026 06:27 PM (IST)
Updated Date: Sun, 22 Nov 2026 04:04 AM (IST)
05 ਸਰਪ੍ਰਸਤ ਤੇਜਾ ਸਿੰਘ ਗਿੱਲ। ਸਵਰਨ ਗੌਂਸਪੁਰੀ, ਪੰਜਾਬੀ ਜਾਗਰਣ ਹੰਬੜਾਂ : ਪਿੰਡ ਹੰਬੜਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਿਮਕ ਸਮਾਗਮ ਅੱਜ 22 ਨਵੰਬਰ ਤੇ 23 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਜਾਣਕਾਰੀ ਦਿੰਦਿਆਂ ਗੁਰਦੁਆਰਾ ਚੜ੍ਹਦੀ ਕਲਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਤੇਜ਼ਾ ਸਿੰਘ ਗਿੱਲ ਤੇ ਪ੍ਰਧਾਨ ਰਣਜੀਤ ਸਿੰਘ ਵਿਰਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰਾਂ ਇਸ ਵਾਰ ਵੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦੇਖ ਰੇਖ ਤੇ ਸਮੂਹ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ 22 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਤੇ 23 ਨਵੰਬਰ ਨੂੰ ਗੁਰਦੁਆਰਾ ਚੜ੍ਹਦੀ ਕਲਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਏ ਜਾਣਗੇ। ਜਿਸ ’ਚ ਪੰਜਾਬ ਦੇ ਪ੍ਰਸਿੱਧ ਢਾਡੀ ਜੱਥੇ ਵਿਚ ਗਿਆਨੀ ਜਤਿੰਦਰ ਸਿੰਘ ਬੈਂਸ, ਢਾਡੀ ਸੁਖਦੀਪ ਸਿੰਘ ਪਮਾਲ, ਢਾਡੀ ਗੁਰਦੀਪ ਸਿੰਘ ਲੋਹਾਰਾ, ਸਾਰੰਗੀ ਵਾਦਕ ਵਿਕਰਮਜੀਤ ਸਿੰਘ ਵਿੱਕੀ ਅੱਬੂਵਾਲ ਸੰਗਤਾਂ ਨੂੰ ਕਥਾ ਕੀਰਤਨ ਸੁਣਾਕੇ ਨਿਹਾਲ ਕਰਨਗੇ। ਨਗਰ ਕੀਰਤਨ ਦੌਰਾਨ ਵੱਖ ਵੱਖ ਗਤਕਾ ਪਾਰਟੀਆਂ ਵੀ ਆਪਣੇ ਜੌਹਰ ਦਿਖਾਉਣਗੇ। ਨਗਰ ਕੀਰਤਨ ’ਚ ਸ਼ਾਮਲ ਹੋਈ ਸੰਗਤ ਵਾਸਤੇ ਵੱਖ-ਵੱਖ ਥਾਈਂ ਦੁਕਾਨਦਾਰਾਂ ਵੱਲੋਂ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ।