ਪਿੰਡ ਤਲਵੰਡੀ ਖੁਰਦ ਵਿਖੇ ਨਗਰ ਕੀਰਤਨ ਸਜਾਇਆ ਪਿੰਡ ਤਲਵੰਡੀ ਖੁਰਦ ਵਿਖੇ ਨਗਰ ਕੀਰਤਨ ਸਜਾਇਆ
Publish Date: Sat, 21 Nov 2026 06:39 PM (IST)
Updated Date: Sun, 22 Nov 2026 04:04 AM (IST)
09 ਪਿੰਡ ਤਲਵੰਡੀ ਖੁਰਦ ਵਿਖੇ ਪੰਜ ਪਿਆਰਿਆਂ ਅਤੇ ਨਿਸਾਨਚੀ ਸਿੰਘਾਂ ਨੂੰ ਸਨਮਾਨਿਤ ਕਰਨ ਮੌਕੇ ਗਿਆਨੀ ਜਸਮਿੰਦਰ ਸਿੰਘ ਸਰਾਂ ਤਲਵੰਡੀ ਅਤੇ ਹੋਰ। ਸਤੀਸ਼ ਗੁਪਤਾ, ਪੰਜਾਬੀ ਜਾਗਰਣ ਚੌਂਕੀਮਾਨ : ਪਿੰਡ ਤਲਵੰਡੀ ਖੁਰਦ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਗ੍ਰਾਮ ਪੰਚਾਇਤ, ਐੱਨਆਰਆਈਜ਼ ਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ’ਚ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸਜੀ ਪਾਲਕੀ ’ਚ ਸੁਸ਼ੋਭਿਤ ਕੀਤਾ ਗਿਆ। ਇਸ ਮੌਕੇ ਭਾਈ ਬਲਕਰਨ ਸਿੰਘ ਬਾਜ ਕੋਰਿਆ ਵਾਲਿਆਂ ਦੇ ਢਾਡੀ ਜੱਥੇ ਨੇ ਵਾਰਾਂ ਰਾਹੀ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਜਾਣੂ ਕਰਵਾਇਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸੁਖਦਰਸ਼ਨ ਸਿੰਘ ਦਾਖਾ ਦੇ ਕੀਰਤਨੀ ਜੱਥੇ ਨੇ ਨਗਰ ਕੀਰਤਨ ’ਚ ਪ੍ਰਕਿਰਮਾ ਕਰ ਰਹੀ ਸੰਗਤ ਨੂੰ ਵਾਹਿਗੁਰੂ-ਵਾਹਿਗੁਰੂ ਦਾ ਜਾਪ ਕਰਵਾਕੇ ਗੁਰੂ ਨਾਲ ਜੋੜਿਆ। ਇਸ ਮੌਕੇ ਸਰਪੰਚ ਇੰਸਪੈਕਟਰ ਹਰਮਿੰਦਰ ਸਿੰਘ ਸਰਾਂ, ਗਿਆਨੀ ਜਸਮਿੰਦਰ ਸਿੰਘ ਸਰਾਂ ਤੇ ਗਿਆਨੀ ਜਤਿੰਦਰ ਸਿੰਘ ਧਨੋਆ ਦੀ ਅਗਵਾਈ ਵਿਚ ਗੁਰਦੁਆਰਾ ਕਮੇਟੀ ਦੇ ਆਹੁਦੇਦਾਰਾਂ ਨੇ ਪੰਜ ਪਿਆਰਿਆ ਤੇ ਨਿਸਾਨਚੀ ਸਿੰਘਾਂ ਸਮੇਤ ਭਾਈ ਬਲਕਰਨ ਸਿੰਘ ਬਾਜ ਕੋਰਿਆ ਵਾਲਿਆਂ ਦਾ ਸਿਰਪਾਉ ਪਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਸਟੇਜ ਸੈਕਟਰੀ ਦੀ ਸੇਵਾ ਗਿਆਨੀ ਜਸਮਿੰਦਰ ਸਿੰਘ ਸਰਾਂ ਵੱਲੋਂ ਕੀਤੀ ਗਈ।ਇਸ ਮੌਕੇ ਨੌਜਵਾਨਾਂ ਵੱਲੋਂ ਸੰਗਤਾਂ ਲਈ ਚਾਹ ਪਕੌੜਿਆ ਦੇ ਲੰਗਰ ਸਮੇਤ ਗੁਰੂ ਕਾ ਲੰਗਰ ਵੀ ਲਗਾਇਆ ਗਿਆ। ਇਸ ਮੌਕੇ ਮਨਪ੍ਰੀਤ ਸਿੰਘ ਮਾਟਾ ਸਰਾਂ, ਪੰਚ ਬਾਰਾ ਸਿੰਘ ਸਰਾਂ, ਮਨਮੋਹਨ ਸਿੰਘ ਸਰਾਂ, ਜਸਪਾਲ ਸਿੰਘ ਜੱਸੀ, ਜਸਵਿੰਦਰ ਸਿੰਘ ਸਰਾਂ, ਹਰਦੀਪ ਸਿੰਘ ਔਜਲਾ, ਜਗਮੋਹਨ ਸਿੰਘ ਔਜਲਾ, ਰਣਜੀਤ ਸਿੰਘ ਧਨੋਆ, ਜਗਦੇਵ ਸਿੰਘ, ਸੰਤੋਖ ਸਿੰਘ ਸਰਾਂ, ਡਾ. ਹਰਿੰਦਰ ਸਿੰਘ ਹੰਸਰਾ, ਹਰਬੰਸ ਸਿੰਘ ਥਿੰਦ, ਗੁਰਪਿੰਦਰ ਸਿੰਘ ਸਰਾਂ, ਬਲਵੰਤ ਸਿੰਘ, ਗੁਰਜਿੰਦਰ ਸਿੰਘ ਸਰਾਂ, ਭਾਈ ਮੇਜਰ ਸਿੰਘ, ਮਨਜਿੰਦਰ ਸਿੰਘ ਹੰਸਰਾਮ ਸਿੰਗਾਰਾ ਸਿੰਘ ਸਰਾਂ, ਸੁਰਜੀਤ ਸਿੰਘ ਧਨੋਆ, ਸਾਬਕਾ ਪ੍ਰਧਾਨ ਗੁਰਚਰਨ ਸਿੰਘ ਸਰਾਂ, ਸਾਬਕਾ ਪ੍ਰਦਾਨ ਸੁਦਦਾਗਰ ਸਿੰਘ, ਜਸਕਰਨਜੀਤ ਸਿੰਘ ਸਰਾਂ, ਪ੍ਰਤਾਪ ਸਿੰਘ ਸਰਾਂ, ਨਰਿੰਦਰਪਾਲ ਸਿੰਘ ਸਰਾਂ, ਗਿਆਨੀ ਗੁਰਚਰਨ ਸਿੰਘ ਘੁਮਾਣ, ਜਗਦੀਪ ਸਿੰਘ ਸਰਾਂ ਆਦਿ ਹਾਜ਼ਰ ਸਨ।