ਦਸਮੇਸ਼ ਪਿਤਾ ਜੀ ਦੇ ਗੁਰਪੁਰਬ ਮੌਕੇ ਨਗਰ ਕੀਰਤਨ ਸਜਾਇਆ
ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਮੌਕੇ ਨਗਰ ਕੀਰਤਨ ਸਜਾਇਆ
Publish Date: Mon, 05 Jan 2026 06:02 PM (IST)
Updated Date: Tue, 06 Jan 2026 04:06 AM (IST)
ਪੱਤਰ ਪ੍ਰੇਰਕ,ਪੰਜਾਬੀ ਜਾਗਰਣ, ਸ੍ਰੀ ਮਾਛੀਵਾੜਾ ਸਾਹਿਬ: ਨੇੜਲੇ ਪਿੰਡ ਝੜੌਦੀ ਤੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਮੌਕੇ ਇੱਕ ਨਗਰ ਕੀਰਤਨ ਸਜਾਇਆ ਗਿਆ। ਇਕੱਤਰ ਕੀਤੀ ਜਾਣਕਾਰੀ ਮੁਤਾਬਕ ਨਗਰ ਕੀਰਤਨ ਪਿੰਡ ਦੇ ਗੁਰਦੁਆਰਾ ਸ੍ਰੀ ਨਾਨਕ ਦਰਬਾਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਰੂ ਹੋਇਆ ਜੋ ਰਸਤੇ ਵਿਚ ਪੈਂਦੇ ਪਿੰਡ ਲੱਖੋਵਾਲ ਕਲਾਂ, ਲੱਖੋਵਾਲ ਖੁਰਦ ਤੋਂ ਹੁੰਦਾ ਹੋਇਆ ਮਾਛੀਵਾੜਾ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪੁੱਜਾ। ਰਸਤੇ ਵਿਚ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਲਈ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ। ਗੁਰਦੁਆਰਾ ਚਰਨ ਕੰਵਲ ਸਾਹਿਬ ਪੁੱਜਣ ’ਤੇ ਮੈਨੇਜਰ ਜਸਵੀਰ ਸਿੰਘ ਮੰਗਲੀ ਵਲੋਂ ਪੰਜ ਪਿਆਰਿਆਂ ਅਤੇ ਪ੍ਰਬੰਧਕ ਕਮੇਟੀ ਨੂੰ ਸਿਰੋਪਾਓ ਭੇਟ ਕੀਤੇ ਗਏ। ਇਸ ਮੌਕੇ ਸਰਪੰਚ ਬਲਵਿੰਦਰ ਸਿੰਘ ਬਰਤੀਆ, ਬਲਾਕ ਸੰਮਤੀ ਮੈਂਬਰ ਭੁਪਿੰਦਰ ਸਿੰਘ ਕਾਹਲੋਂ, ਵਿਨੀਤ ਕੁਮਾਰ ਝੜੌਦੀ, ਸ਼ਿਵ ਕੁਮਾਰ ਸ਼ਿਵਲੀ, ਗੁਰਨਾਮ ਸਿੰਘ ਖਾਲਸਾ ਆਦਿ ਹਾਜ਼ਰ ਸਨ।