ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ
ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ
Publish Date: Tue, 06 Jan 2026 07:07 PM (IST)
Updated Date: Wed, 07 Jan 2026 04:06 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੁਧਿਆਣਾ : ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਲੇਮਪੁਰ ਦੀਆਂ ਸੰਗਤਾਂ ਵੱਲੋਂ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ। ਇਸ ਮੌਕੇ ਗੂਰੂ ਗ੍ਰੰਥ ਸਾਹਿਬ ਜੀ ਸੁੰਦਰ ਪਾਲਕੀ ’ਚ ਸੁਸ਼ੋਭਿਤ ਸਨ। ਸਲੇਮਪੁਰ ਤੋਂ ਇਲਾਵਾ ਗੌਂਸਪੁਰ ਤੇ ਹੰਬੜਾਂ ਦੀਆਂ ਸੰਗਤਾਂ ਨੇ ਹੁੰਮ-ਹੁਮਾ ਕੇ ਹਿੱਸਾ ਲਿਆ। ਇਸ ਮੌਕੇ ਸਾਬਕਾ ਸਰਪੰਚ ਮੇਵਾ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਿਰਜਣਾ ਕਰਦਿਆਂ ਸਮਾਜ ’ਚ ਜਾਤ-ਪਾਤ ਤੇ ਊਚ ਨੀਚ ਨੂੰ ਖਤਮ ਕਰ ਕੇ ਇੱਕ ਨਰੋਏ ਸਮਾਜ ਦੀ ਨੀਂਹ ਰੱਖੀ ਸੀ ਤੇ ਲੋਕਾਂ ’ਚ ਨਵੀਂ ਰੂਹ ਫੂਕੀ ਸੀ। ਇਸ ਮੌਕੇ ਬੱਚਿਆਂ ਨੇ ਗਤਕੇ ਦੇ ਜੌਹਰ ਵਿਖਾਉਂਦਿਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ। ਇਸ ਮੌਕੇ ਢਾਡੀ ਜਥਾ ਸੁਖਦੇਵ ਸਿੰਘ ਬੂਹ ਨੇ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ, ਜਦਕਿ ਗਿਆਨੀ ਧਰਮ ਸਿੰਘ ਨੇ ਸਰਬੱਤ ਦਾ ਭਲਾ ਮੰਗਦਿਆਂ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਅਰਦਾਸ ਕੀਤੀ। ਇਸ ਮੌਕੇ ਨੰਬਰਦਾਰ ਹਰਿੰਦਰ ਸਿੰਘ, ਸਾਬਕਾ ਸਰਪੰਚ ਮੇਜਰ ਸਿੰਘ, ਪੰਚ ਕੁਲਦੀਪ ਸਿੰਘ, ਸਮਾਜ-ਸੇਵਕ ਰਤਨ ਸਿੰਘ ਰੰਧਾਵਾ, ਸਰਪੰਚ ਪ੍ਰਵੀਨ ਕੌਰ, ਜੋਗਾ ਸਿੰਘ ਗਿੱਲ, ਬਲਵਿੰਦਰ ਸਿੰਘ ਗਿੱਲ, ਗੁਰਮੱਖ ਸਿੰਘ, ਸ਼ਿਵਕਰਨ ਸਿੰਘ, ਸਾਬਕਾ ਸਰਪੰਚ ਜਸਵੀਰ ਕੌਰ, ਸਾਬਕਾ ਸਰਪੰਚ ਹਰਜੀਤ ਕੌਰ ਸਲੇਮਪੁਰੀ, ਮੁਲਾਜ਼ਮ ਆਗੂ ਅੰਮ੍ਰਿਤਦੀਪ ਸਿੰਘ, ਆਤਮਜੀਤ ਸਿੰਘ ਭਾਰਤੀ, ਪੰਚਾਇਤ ਮੈਂਬਰ ਬਲਜਿੰਦਰ ਕੌਰ, ਗੁਰਵਿੰਦਰ ਕੌਰ, ਸੀਤਾ ਰਾਮ, ਸੁਰਿੰਦਰ ਸਿੰਘ ਰੰਧਾਵਾ, ਪ੍ਰਧਾਨ ਕੁਲਦੀਪ ਸਿੰਘ, ਜਗਵਿੰਦਰ ਸਿੰਘ, ਨਰਦੀਪ ਸਿੰਘ ਸਮੇਤ ਵੱਡੀ ਗਿਣਤੀ ’ਚ ਸੇਵਾਦਾਰ ਮੌਜੂਦ ਸਨ।