ਗੁਰਦੁਆਰਾ ਸਿੰਘ ਸਭਾ ਤੋਂ ਸਜਾਇਆ ਨਗਰ ਕੀਰਤਨ ‘ਆਰ ਨਾਨਕ ਪਾਰ ਨਾਨਕ ਸੱਭ ਥਾਂ ਏਕਮਕਾਰ ਨਾਨਕ’
Publish Date: Sat, 21 Nov 2026 06:12 PM (IST)
Updated Date: Sun, 22 Nov 2026 04:04 AM (IST)
03 ਜਗਰਾਓਂ ਵਿਖੇ ਸਜਾਏ ਗਏ ਨਗਰ ਕੀਰਤਨ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨਾਲ ਆਗੂ ਅਤੇ ਸੰਗਤਾਂ। ਸੰਜੀਵ ਗੁਪਤਾ, ਪੰਜਾਬੀ ਜਾਗਰਣ ਜਗਰਾਓਂ : ਜਗਰਾਓਂ ਦੇ ਗੁਰਦੁਆਰਾ ਸਿੰਘ ਸਭਾ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਇਸਨਗਰ ਕੀਰਤਨ ਦਾ ਸ਼ਹਿਰ ਭਰ ਵਿਚ ਫੁੱਲਾਂ ਦੀ ਵਰਖਾ, ਸਵਾਗਤੀ ਗੇਟ, ਜੈਕਾਰਿਆਂ ਦੀ ਗੂੰਜ ਵਿਚ ਸਵਾਗਤ ਹੋਇਆ। ਸ਼ਨਿਚਰਵਾਰ ਸਵੇਰੇ ਗੁਰਦੁਆਰਾ ਸਿੰਘ ਸਭਾ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਫੁੱਲਾਂ ਨਾਲ ਸਜੀ ਪਾਲਕੀ ਵਿਚ ਸੁਸ਼ੋਭਿਤ ਕੀਤੇ ਗਏ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਇਆ, ਜੋ ਝਾਂਸੀ ਚੌਂਕ ਤੋਂ ਰੇਲਵੇ ਪੁਲ਼ ਹੇਠਲੀ ਸਰਵਿਸ ਰੋਡ, ਲਿੰਕ ਰੋਡ, ਰੇਲਵੇ ਰੋਡ, ਲਾਜਪਤ ਰਾਏ ਰੋਡ ਤੋਂ ਵੱਖ ਵੱਖ ਸੜਕਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਿੰਘ ਸਭਾ ਵਿਖੇ ਸਮਾਪਤ ਹੋਇਆ। ਇਸ ਨਗਰ ਕੀਰਤਨ ਵਿਚ ਜਿੱਥੇ ਗਤਕਾ ਪਾਰਟੀਆਂ ਨੇ ਬਾਕਮਾਲ ਜੌਹਰ ਦਿਖਾਏ, ਉਥੇ ਕੀਰਤਨ ਜੱਥਿਆਂ ਨੇ ਗੁਰੂ ਮਹਿਮਾ ਦਾ ਗੁਣਗਾਨ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਐੱਸਆਰ ਕਲੇਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ‘ਆਪ’ ਆਗੂ ਪ੍ਰੋ. ਸੁਖਵਿੰਦਰ ਸਿੰਘ, ਭਾਜਪਾ ਆਗੂ ਡਾ. ਰਾਜਿੰਦਰ ਸ਼ਰਮਾ, ਬਾਬਾ ਅਰਵਿੰਦਰ ਸਿੰਘ, ਅਜੀਤ ਸਿੰਘ ਠੁਕਰਾਲ, ਪ੍ਰਧਾਨ ਕੰਵਰਪਾਲ ਸਿੰਘ, ਕੌਂਸਲਰ ਕਰਮਜੀਤ ਕੈਂਥ, ਸਾਜਨ ਮਲਹੋਤਰਾ, ਗੁਰਸ਼ਰਨ ਸਿੰਘ ਮਿਗਲਾਨੀ, ਕੌਂਸਲਰ ਦਵਿੰਦਰਜੀਤ ਸਿੱਧੂ ਆਦਿ ਹਾਜ਼ਰ ਸਨ।