ਨਨਕਾਣਾ ਸਾਹਿਬ ਸਕੂਲ ਦੀ ਪੰਜਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਨਨਕਾਣਾ ਸਾਹਿਬ ਸਕੂਲ ਦੀ ਪੰਜਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Fri, 03 Apr 2026 06:32 PM (IST)
Updated Date: Fri, 03 Apr 2026 06:34 PM (IST)

ਰਵੀ, ਪੰਜਾਬੀ ਜਾਗਰਣ ਲੁਧਿਆਣਾ ਨਨਕਾਣਾ ਸਾਹਿਬ ਐਜੁਕੇਸ਼ਨਲ ਟਰੱਸਟ ਗਿੱਲ ਪਾਰਕ ਦੀ ਰਹਿਨੁਮਾਈ ਵਿਚ ਚੱਲ ਰਹੇ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੰਕੈਡਰੀ ਸਕੂਲ ਖਾਸੀ ਕਲਾਂ ਦੀ 5ਵੀਂ ਜਮਾਤ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਨਤੀਜੇ ਵਿੱਚ ਪਾਸ ਪ੍ਰਤੀਸ਼ਤ 100 ਫੀਸਦੀ ਰਹੀ। 26 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਜਿਨ੍ਹਾਂ ਵਿਚੋਂ 13 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਲੈ ਕੇ ਅਤੇ ਬਾਕੀ ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਉੱਪਰ ਅੰਕ ਲੈ ਕੇ 5ਵੀਂ ਪਾਸ ਕੀਤੀ। ਗੁਰਨੂਰ ਕੌਰ ਅਤੇ ਮਨਜੋਤ ਕੌਰ ਨੇ 99.8 ਫ਼ੀਸਦੀ ਅੰਕ ਲੈ ਕੇ ਸਕੂਲ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਕੋਮਲਪ੍ਰੀਤ ਕੌਰ ਅਤੇ ਸਹਿਜਪ੍ਰੀਤ ਕੌਰ ਨੇ 99 ਫ਼ੀਸਦੀ ਅੰਕ ਲੈ ਕੇ ਦੂਸਰਾ ਸਥਾਨ ਅਤੇ ਅਮਰਿੰਦਰ ਸਿੰਘ ਨੇ 97.2 ਫ਼ੀਸਦੀ ਅੰਕ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਹਰਦੀਪ ਸਿੰਘ ਕਾਹਲੋਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰੀਖਿਆਵਾਂ ਦਾ ਵਿਦਿਆਰਥੀਆਂ ਦੇ ਭਵਿੱਖੀ ਜੀਵਨ ਵਿਚ ਬਹੁਤ ਮਹੱਤਵ ਹੈ, ਆਪਣੇ ਭਵਿੱਖ ਨੂੰ ਵਧੀਆ ਬਣਾਉਣ ਲਈ ਹੋਰ ਮਿਹਨਤ ਕਰਨ ਦੀ ਲੋੜ ਹੈ। ਸਕੂਲ ਦੇ ਪ੍ਰਿੰਸੀਪਲ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਐਡੀਸ਼ਨਲ ਸਕੱਤਰ ਕਰਮਜੀਤ ਸਿੰਘ ਗਰੇਵਾਲ, ਪ੍ਰਿਤਪਾਲ ਸਿੰਘ ਗਰੇਵਾਲ ਅਤੇ ਦਲਜੀਤ ਸਿੰਘ ਆਦਿ ਮੈਂਬਰਾਂ ਵੱਲੋਂ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ।