ਨਨਕਾਣਾ ਸਾਹਿਬ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਨਨਕਾਣਾ ਸਾਹਿਬ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Sat, 11 Apr 2026 06:34 PM (IST)
Updated Date: Sat, 11 Apr 2026 06:36 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਲੁਧਿਆਣਾ ਨਨਕਾਣਾ ਸਾਹਿਬ ਐਜੂਕੇਸ਼ਨਲ ਟੱਰਸਟ ਗਿੱਲ ਪਾਰਕ ਲੁਧਿਆਣਾ ਦੀ ਰਹਿਨੁਮਾਈ ਵਿਚ ਚੱਲ ਰਹੇ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖਾਸੀ ਕਲਾਂ ਦੇ ਅੱਠਵੀਂ ਜਮਾਤ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚ ਪਾਸ ਪ੍ਰਤੀਸ਼ਤ 100 ਫੀਸਦੀ ਰਹੀ। ਸਕੂਲ ਪ੍ਰਿੰਸੀਪਲ ਹਰਦੀਪ ਸਿੰਘ ਨੇ ਦੱਸਿਆ ਕਿਸਕੂਲ ਦੇ 29 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਜਿਸ ਵਿਚ ਸਾਰੇ ਵਿਦਿਆਰਥੀ ਵਧੀਆ ਅੰਕ ਲੈ ਕੇ ਪਾਸ ਹੋਏ । ਸਕੂਲ ਵਿੱਚੋਂ ਨਵਜੋਤ ਸਿੰਘ ਨੇ 90.3 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ, ਗੁਰਕਮਲਜੀਤ ਸਿੰਘ ਨੇ 89 ਫ਼ੀਸਦੀ ਅੰਕ ਲੈ ਕੇ ਦੂਸਰਾ ਸਥਾਨ ਅਤੇ ਮਨਵੀਰ ਡੁਡੇਜਾ ਤੇ ਹੈਵਨਪ੍ਰੀਤ ਕੌਰ ਨੇ 88 ਫ਼ੀਸਦੀ ਅੰਕ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ। ਇਸ ਖੁਸ਼ੀ ਦੇ ਮੌਕੇ ਸਕੂਲ ਪ੍ਰਿੰਸੀਪਲ ਹਰਦੀਪ ਸਿੰਘ ਨੇ ਅੱਠਵੀ ਦੇ ਨਤੀਜੇ ਤੇ ਤੱਸਲੀ ਪ੍ਰਗਟ ਕਰਦਿਆਂ ਕਿਹਾ ਕਿ ਪ੍ਰੀਖਿਆਵਾਂ ਦਾ ਵਿਦਿਆਰਥੀਆਂ ਦੇ ਭਵਿੱਖੀ ਜੀਵਨ ਵਿੱਚ ਬਹੁਤ ਮਹੱਤਵ ਹੈ। ਇਸ ਲਈ ਆਪਣੇ ਭਵਿੱਖ ਨੂੰ ਮਿਹਨਤ ਦੇ ਬਲਬੂਤੇ ਤੇ ਚੰਗਾ ਬਣਾਉਣ ਲਈ ਹੋਰ ਮਿਹਨਤ ਕਰਨ ਦੀ ਲੋੜ ਹੈ ਜੋ ਕਿ ਇਸ ਤੋਂ ਵੀ ਸ਼ਾਨਦਾਰ ਨਤੀਜੇ ਹਾਸਿਲ ਕੀਤੇ ਜਾ ਸਕਣ। ਉਨ੍ਹਾਂ ਬੱਚਿਆ ਦੀ ਘੱਟ ਰਹੀ ਲਿਖਣ ਰੁਚੀ ਤੇ ਬੱਚਿਆਂ ਨੂੰ ਲਿਖਤੀ ਅਭਿਆਸ ਕਰਨ ਲਈ ਵੀ ਪ੍ਰੇਰਿਤ ਕੀਤਾ। ਸਕੂਲ ਪ੍ਰਬੰਧਕ ਕਮੇਟੀ ਦੇ ਐਡੀਸ਼ਨਲ ਸਕੱਤਰ ਕਰਮਜੀਤ ਸਿੰਘ ਗਰੇਵਾਲ, ਪ੍ਰਿਤਪਾਲ ਸਿੰਘ ਗਰੇਵਾਲ, ਦਲਜੀਤ ਸਿੰਘ ਆਦਿ ਮੈਂਬਰਾਂ ਵੱਲੋਂ ਅਧਿਆਪਕਾ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਾਂ ਦਿੱਤੀਆਂ ਅਤੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।