ਨਾਰੰਗਵਾਲ ਕਾਲਜ ਦੇ ਖਿਡਾਰੀਆਂ ਨੇ ਕਬੱਡੀ ’ਚ ਮਾਰੀਆਂ ਮੱਲਾਂ
ਨਾਰੰਗਵਾਲ ਕਾਲਜ ਦੇ ਖਿਡਾਰੀਆਂ ਨੇ ਕਬੱਡੀ ’ਚ ਮਾਰੀਆਂ ਮੱਲਾਂ
Publish Date: Tue, 17 Nov 2026 06:28 PM (IST)
Updated Date: Tue, 17 Nov 2026 06:30 PM (IST)
ਜਗਦੇਵ ਗਰੇਵਾਲ, ਪੰਜਾਬੀ ਜਾਗਰਣ ਜੋਧਾਂ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਕਰਵਾਏ ਗਏ ਇੰਟਰ ਕਾਲਜ ਖੇਡ ਮੁਕਾਬਲਿਆਂ ਦੌਰਾਨ ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਦੇ ਖਿਡਾਰੀਆਂ ਨੇ ਨੈਸ਼ਨਲ ਸਟਾਈਲ ਕਬੱਡੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦੀ ਝੋਲੀ ਦੋ ਤਮਗੇ ਪਾਏ। ਕਾਲਜ ਦੀ ਲੜਕਿਆਂ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੋਨ ਤਮਗਾ ਜਿੱਤਿਆ, ਜਦਕਿ ਲੜਕੀਆਂ ਦੀ ਟੀਮ ਨੇ ਕਾਂਸੀ ਦਾ ਤਮਗਾ ਪ੍ਰਾਪਤ ਕਰ ਕੇ ਕਾਲਜ ਦਾ ਮਾਣ ਵਧਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰੋਫੈਸਰ ਮਨਦੀਪ ਸਿੰਘ ਨੇ ਦੱਸਿਆ ਕਿ ਦੋਵਾਂ ਟੀਮਾਂ ਦੀ ਇਹ ਪ੍ਰਾਪਤੀ ਖਿਡਾਰੀਆਂ ਦੀ ਲਗਨ, ਮਿਹਨਤ ਅਤੇ ਖੇਡ ਪ੍ਰਤੀ ਸਮਰਪਣ ਦਾ ਨਤੀਜਾ ਹੈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਸੰਦੀਪ ਸਾਹਨੀ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਕਾਲਜ ਲਈ ਬਹੁਤ ਮਾਣ ਵਾਲੀ ਗੱਲ ਹੈ। ਵਿਦਿਆਰਥੀਆਂ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਸਦਕਾ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਫ਼ਲਤਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਲਗਾਤਾਰ ਯਤਨਾਂ ਸਦਕਾ ਸੰਭਵ ਹੋਈ ਹੈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਵੀ ਹਾਜ਼ਰ ਸਨ।