ਨਸ਼ਾ ਤਸਕਰੀ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਮੁਲਜਮਾਂ ਕੋਲੋਂ ਨਸ਼ੀਲਾ ਪਦਾਰਥ ਬਰਾਮਦ
ਨਸ਼ਾ ਤਸਕਰੀ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਮੁਲਜਮਾਂ ਕੋਲੋਂ ਨਸ਼ੀਲਾ ਪਦਾਰਥ ਬਰਾਮਦ
Publish Date: Tue, 03 Mar 2026 07:31 PM (IST)
Updated Date: Wed, 04 Mar 2026 04:12 AM (IST)
* ਜੇਲ੍ਹ ਬੈਰਕਾਂ ਦੀ ਚੈਕਿੰਗ ਦੇ ਦੌਰਾਨ ਹੋਈ ਬਰਾਮਦਗੀ
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਬੈਰਕਾਂ ਦੀ ਚੈਕਿੰਗ ਦੇ ਦੌਰਾਨ ਸਜ਼ਾਯਾਫਤਾ ਮੁਲਜਮ ਅਤੇ ਅਤੇ ਹਵਾਲਾਤੀ ਦੇ ਕਬਜ਼ੇ ਚੋਂ ਤਕਰੀਬਨ 28 ਗ੍ਰਾਮ ਕਾਲੇ ਰੰਗ ਦਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ। ਜਾਂਚ ਅਧਿਕਾਰੀ ਦਿਨੇਸ਼ ਕੁਮਾਰ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਕੁਝ ਸਮਾਂ ਪਹਿਲਾਂ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਲੁਧਿਆਣਾ ਸੈਂਟਰਲ ਜੇਲ੍ਹ ਵਿੱਚ ਬੰਦ ਹੋਏ ਸਨ। ਪੁਲਿਸ ਦੇ ਮੁਤਾਬਿਕ ਮੁਲਜਮਾਂ ਦੇ ਖਿਲਾਫ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਨਾਮਜਦ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜੇਲ੍ਹ ਬੰਦੀ ਗੁਲਾਬ ਸਿੰਘ ਅਤੇ ਰਾਜਨ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਇਹ ਮੁਕੱਦਮਾ ਸਹਾਇਕ ਸੁਪਰਡੈਂਟ ਮੇਲਾ ਸਿੰਘ ਦੀ ਸ਼ਿਕਾਇਤ ਤੇ ਦਰਜ ਕੀਤਾ ਹੈ। ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਸਹਾਇਕ ਸੁਪਰਡੈਂਟ ਮੇਲਾ ਸਿੰਘ ਨੇ ਦੱਸਿਆ ਕਿ ਸਵੇਰ ਵੇਲੇ ਮੁਲਾਜ਼ਮ ਜੇਲ ਬੈਰਕਾਂ ਦੀ ਰੂਟੀਨ ਚੈਕਿੰਗ ਕਰ ਰਹੇ ਸਨ। ਇਸੇ ਦੌਰਾਨ ਇੱਕ ਬੈਰਿਕ ਵਿੱਚ ਬੰਦ ਗੁਲਾਬ ਸਿੰਘ ਅਤੇ ਰਾਜਨ ਸਿੰਘ ਦੇ ਕਬਜ਼ੇ ਚੋਂ ਤਕਰੀਬਨ 28 ਗ੍ਰਾਮ ਕਾਲੇ ਰੰਗ ਦਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ। ਜਾਂਚ ਅਧਿਕਾਰੀ ਦਿਨੇਸ਼ ਕੁਮਾਰ ਨੇ ਦੱਸਿਆ ਕਿ ਸਜਾਯਾਫਤਾ ਅਤੇ ਹਵਾਲਾਤੀ ਦੇ ਖਿਲਾਫ ਜੇਲ ਐਕਟ ਅਤੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਵਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ।