ਸਕੂਲ ਆਫ਼ ਐੱਮੀਨੈਂਸ ’ਚ ਮਨਾਇਆ ਰਾਸ਼ਟਰੀ ਟੈਕਨਾਲੋਜੀ ਦਿਵਸ
ਸਾਹਨੇਵਾਲ ਦੇ ਸਕੂਲ ਆਫ਼ ਐੱਮੀਨੈਂਸ ਵਿਖ਼ੇ ਮਨਾਇਆ ਰਾਸ਼ਟਰੀ ਟੈਕਨੋਲੋਜੀ ਦਿਵਸ
Publish Date: Mon, 11 May 2026 07:45 PM (IST)
Updated Date: Tue, 12 May 2026 04:12 AM (IST)
ਲੱਕੀ ਘੁਮੈਤ, ਪੰਜਾਬੀ ਜਾਗਰਣ ਸਾਹਨੇਵਾਲ
ਸਕੂਲ ਆਫ਼ ਐੱਮੀਨੈਂਸ ਸਾਹਨੇਵਾਲ ਵਿਖ਼ੇ ਕਾਰਜਕਾਰੀ ਇੰਚਾਰਜ ਹਨੀਸ਼ ਕੁਮਾਰ ਬਾਂਸਲ ਦੀ ਅਗਵਾਈ ਵਿੱਚ ਰਾਸ਼ਟਰੀ ਟੈਕਨੋਲੋਜੀ ਦਿਵਸ ਮਨਾਇਆ ਗਿਆ। ਇਸ ਮੌਕੇ ਹਨੀਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਰਾਸ਼ਟਰੀ ਟੈਕਨੋਲੋਜੀ ਦਿਵਸ ਦਾ ਮੁੱਖ ਉਦੇਸ਼ ਵਿਗਿਆਨ ਅਤੇ ਟੈਕਨੋਲਜੀ ਦੇ ਖੇਤਰ ਵਿੱਚ ਭਾਰਤ ਦੀਆਂ ਉਪਲਬਧੀਆਂ ਨੂੰ ਯਾਦ ਕਰਨਾ ਅਤੇ ਨਵੀਂ ਪੀੜੀ ਨੂੰ ਵਿਗਿਆਨਿਕ ਸੋਚ ਵੱਲ ਪ੍ਰੇਰਿਤ ਕਰਨਾ ਹੈ।
ਇਸ ਮੌਕੇ ਸਕੂਲ ਦੇ ਕੰਪਿਊਟਰ ਅਧਿਆਪਕ ਗੁਰਸੇਵਕ ਸਿੰਘ ਵੱਲੋਂ ਵੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੇ ਸਮੇਂ ਵਿੱਚ ਟੈਕਨੋਲਜੀ ਮਨੁੱਖੀ ਜੀਵਨ ਦਾ ਮਹੱਤਵਪੂਰਨ ਹਿੱਸਾ ਬਣ ਚੁੱਕੀ ਹੈ ਕੰਪਿਊਟਰ, ਮੋਬਾਇਲ ਫੋਨ ਅਤੇ ਇੰਟਰਨੈਟ ਨੇ ਸਾਡੀ ਜ਼ਿੰਦਗੀ ਨੂੰ ਆਸਾਨ ਅਤੇ ਤੇਜ਼ ਬਣਾ ਦਿੱਤਾ ਹੈ। ਭਾਰਤ ਵੀ ਡਿਜੀਟਲ ਟੈਕਨੋਲੋਜੀ ਵਿੱਚ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਇਸ ਮੌਕੇ ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਟੈਕਨੋਲੋਜੀ ਦੀ ਸਹੀ, ਸਮਝਦਾਰੀ ਨਾਲ ਵਰਤੋਂ ਕਰਕੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ ਦੀ ਸੌਂਹ ਵੀ ਚੁਕਾਈ ਗਈ। ਵਿਦਿਆਰਥੀਆਂ ਵੱਲੋਂ ਰਾਸ਼ਟਰੀ ਟੈਕਨੋਲੋਜੀ ਪ੍ਰਸ਼ਨਾਵਲੀ ਮੁਕਾਬਲੇ ਵਿੱਚ ਵੀ ਹਿੱਸਾ ਲਿਆ ਗਿਆ। ਇਸ ਮੌਕੇ ਤੇ ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।