ਐਡਵੋਕੇਟ ਸਾਹਨੀ ਵੱਲੋਂ ਲਹਿਰਾਇਆ ਤਿਰੰਗਾ
ਐਡਵੋਕੇਟ ਮਨਦੀਪ ਸਿੰਘ ਸਾਹਨੀ ਵੱਲੋਂ ਲਹਿਰਾਇਆ ਗਿਆ ਰਾਸ਼ਟਰੀ ਤਿਰੰਗਾ ਝੰਡਾ
Publish Date: Wed, 28 Jan 2026 07:06 PM (IST)
Updated Date: Thu, 29 Jan 2026 04:08 AM (IST)
ਫੋਟੋ ਨੰਬਰ-44 ਲੱਕੀ ਘੁਮੈਤ, ਪੰਜਾਬੀ ਜਾਗਰਣ, ਸਾਹਨੇਵਾਲ : ਸਰਕਾਰੀ ਮਿਡਲ ਸਮਾਰਟ ਸਕੂਲ ਪਿੰਡ ਸਾਹਨੇਵਾਲ ਖੁਰਦ (ਸਾਹਨੀ) ਵਿਖੇ ਗਣਤੰਤਰ ਦਿਵਸ ਨੂੰ ਮੁੱਖ ਰੱਖਦਿਆਂ ਪਿੰਡ ਦੇ ਸਰਪੰਚ ਐਡਵੋਕੇਟ ਮਨਦੀਪ ਸਿੰਘ ਸਾਹਨੀ ਵੱਲੋਂ ਰਾਸ਼ਟਰੀ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।ਇਸ ਮੌਕੇ ਉਨ੍ਹਾਂ ਸਮੂਹ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਅਹਿਮ ਉਪਰਾਲਿਆਂ ਸਦਕਾ 26 ਜਨਵਰੀ 1950 ਨੂੰ ਸਾਡੇ ਦੇਸ਼ ਦਾ ਸੰਵਿਧਾਨ ਲਾਗੂ ਹੋਇਆ ਅਤੇ ਇਸ ਦਿਨ ਨੂੰ ਗਣਤੰਤਰ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਉਨ੍ਹਾਂ ਸਮੂਹ ਦੇਸ਼ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ ਸਾਰੇ ਇਕੱਠੇ ਹੋ ਕੇ ਆਪਣੇ ਦੇਸ਼ ਦੇ ਸੰਵਿਧਾਨ ਦੀ ਰੱਖਿਆ ਕਰੀਏ। ਇਸ ਮੌਕੇ ਕੁਲਦੀਪ ਸਿੰਘ,ਵਿੱਕੀ ਪੰਚ, ਪਰਮ ਪੰਚ,ਗੈਰੀ ਸੰਧੂ, ਹਰਿੰਦਰ ਸਿੰਘ ਸੰਧੂ, ਹਰਪ੍ਰੀਤ ਪੰਚ, ਪੱਪੂ ਪ੍ਰਧਾਨ, ਗੁਰਸ਼ਰਨ ਸਿੰਘ, ਕਸ਼ਮੀਰ ਸਿੰਘ ਆਦਿ ਹਾਜ਼ਰ ਸਨ।