ਅੱਠ ਮਹੀਨਿਆਂ ਦੀ ਗਰਭਵਤੀ ਦੀ ਮੌਤ ਦੇ ਮਾਮਲੇ ਵਿੱਚ ਐਨਸੀਡਬਲਯੂ ਨੇ ਦਿੱਤੇ ਡੀਜੀਪੀ ਨੂੰ ਨਿਰਦੇਸ਼
ਅੱਠ ਮਹੀਨਿਆਂ ਦੀ ਗਰਭਵਤੀ ਦੀ ਮੌਤ ਦੇ ਮਾਮਲੇ ਵਿੱਚ ਐਨਸੀਡਬਲਯੂ ਨੇ ਦਿੱਤੇ ਡੀਜੀਪੀ ਨੂੰ ਨਿਰਦੇਸ਼
Publish Date: Sat, 27 Dec 2025 09:53 PM (IST)
Updated Date: Sat, 27 Dec 2025 09:55 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ ਕੁਝ ਦਿਨ ਪਹਿਲਾਂ ਡਾਬਾ ਇਲਾਕੇ ਵਿੱਚ ਅੱਠ ਮਹੀਨਿਆਂ ਦੀ ਗਰਭਵਤੀ ਦੀ ਮੌਤ ਦੇ ਮਾਮਲੇ ਵਿੱਚ ਰਾਸ਼ਟਰੀਏ ਮਹਿਲਾ ਕਮਿਸ਼ਨ ਨੇ ਸਖਤੀ ਅਪਣਾਉਂਦਿਆਂ ਪੰਜਾਬ ਦੇ ਡੀਜੀਪੀ ਨੂੰ ਪਾਰਦਰਸ਼ਤਾ ਅਤੇ ਸਮੇਂ ਸਿਰ ਜਾਂਚ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਕਮਿਸ਼ਨ ਨੇ ਮੁਲਜ਼ਮ ਦੇ ਖਿਲਾਫ ਸਖਤ ਕਾਰਵਾਈ, ਸਬੂਤਾਂ ਨੂੰ ਸੁਰੱਖਿਤ ਰੱਖਣ ਅਤੇ ਮ੍ਰਿਤਕਾ ਦੇ ਪਰਿਵਾਰ ਨੂੰ ਕਾਨੂੰਨੀ ਮਦਦ ਅਤੇ ਮੁਆਵਜ਼ਾ ਦੇਣ ਲਈ ਆਖਿਆ। ਇੰਜ ਵਾਪਰੀ ਸੀ ਸਾਰੀ ਘਟਨਾ ਲੁਹਾਰਾ ਇਲਾਕੇ ਵਿੱਚ ਪੈਂਦੀ ਰਾਜ ਕਲੋਨੀ ਵਿੱਚ ਅਜੇ ਕੁਮਾਰ ਨਾਮ ਦੇ ਵਿਅਕਤੀ ਨੇ ਆਪਣੀ ਗਰਭਵਤੀ ਪਤਨੀ ਪੁਸ਼ਪਾ ਨੂੰ ਨਸ਼ੇ ਦੀ ਹਾਲਤ ਵਿੱਚ ਇਨੀ ਬੁਰੀ ਤਰ੍ਹਾਂ ਪ੍ਰਤਾੜਤ ਕੀਤਾ ਕਿ ਉਸ ਦੀ ਮੌਤ ਹੋ ਗਈ ਸੀ। ਪੁਸ਼ਪਾ ਉਸ ਵੇਲੇ ਅੱਠ ਮਹੀਨਿਆਂ ਦੀ ਗਰਭਵਤੀ ਸੀ। ਥਾਣਾ ਡਾਬਾ ਦੀ ਪੁਲਿਸ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਪੁਸ਼ਪਾ ਦੇ ਪੇਕੇ ਪਰਿਵਾਰ ਦੇ ਮੈਂਬਰਾਂ ਦੀ ਸ਼ਿਕਾਇਤ ਤੇ ਮੁਲਜ਼ਮ ਅਜੇ ਕੁਮਾਰ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਸੀ। ਥਾਣਾ ਡਾਬਾ ਦੀ ਪੁਲਿਸ ਨੇ ਇਸ ਕੇਸ ਵਿੱਚ ਮੁਲਜ਼ਮ ਨੂੰ ਹਿਰਾਸਤ ਵਿੱਚ ਲੈਣ ਤੋਂ ਬਾਅਦ ਅਗਲੀ ਪੜਤਾਲ ਸ਼ੁਰੂ ਕਰ ਦਿੱਤੀ ਹੈ।