- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਣਕਾਰੀ ਅਨੁਸਾਰ ਚੌਕੀ ਛਪਾਰ, ਥਾਣਾ ਜੋਧਾਂ ਦੀ ਪੁਲਿਸ ਵੱਲੋਂ ਮੁਲਜ਼ਮ ਰਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਐਨਡੀਪੀਐਸ ਐਕਟ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਸਬੰਧੀ 21 ਨਵੰਬਰ 2026 ਨੂੰ ਐਨਡੀਪੀਐਸ ਐਕਟ ਦੀਆਂ ਧਾਰਾਵਾਂ 22, 61, 85 ਅਤੇ ਬੀਐਨਐਸ ਦੀ ਧਾਰਾ 317(2) ਤਹਿਤ ਦਰਜ ਕੀਤਾ ਗਿਆ ਸੀ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ। ਲੁਧਿਆਣਾ ਵਿੱਚ ਪੁਲਿਸ ਹਿਰਾਸਤ ਵਿੱਚੋਂ ਮੁਲਜ਼ਮਾਂ ਦੇ ਫਰਾਰ ਹੋਣ ਦੀਆਂ ਘਟਨਾਵਾਂ ਪੁਲਿਸ ਪ੍ਰਬੰਧਾਂ 'ਤੇ ਸਵਾਲ ਖੜ੍ਹੇ ਕਰ ਰਹੀਆਂ ਹਨ। ਹੁਣ ਐਨਡੀਪੀਐਸ ਐਕਟ ਦੇ ਇੱਕ ਮੁਕੱਦਮੇ ਵਿੱਚ ਗ੍ਰਿਫ਼ਤਾਰ ਮੁਲਜ਼ਮ ਪੁਲਿਸ ਦੀ ਗੱਡੀ ਵਿੱਚੋਂ ਹੀ ਹੱਥਕੜੀ ਛੁਡਵਾ ਕੇ ਫਰਾਰ ਹੋ ਗਿਆ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਲਿਜਾਇਆ ਜਾ ਰਿਹਾ ਸੀ ਪਰ ਅਦਾਲਤ ਪਹੁੰਚਣ ਤੋਂ ਪਹਿਲਾਂ ਹੀ ਉਹ ਪੁਲਿਸ ਨੂੰ ਚਕਮਾ ਦੇ ਕੇ ਰਸਤੇ ਵਿੱਚੋਂ ਫਰਾਰ ਹੋ ਗਿਆ। ਘਟਨਾ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਵਿੱਚ ਹੜਕੰਪ ਮਚ ਗਿਆ।
ਜਾਣਕਾਰੀ ਅਨੁਸਾਰ ਚੌਕੀ ਛਪਾਰ, ਥਾਣਾ ਜੋਧਾਂ ਦੀ ਪੁਲਿਸ ਵੱਲੋਂ ਮੁਲਜ਼ਮ ਰਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਐਨਡੀਪੀਐਸ ਐਕਟ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਸਬੰਧੀ 21 ਨਵੰਬਰ 2026 ਨੂੰ ਐਨਡੀਪੀਐਸ ਐਕਟ ਦੀਆਂ ਧਾਰਾਵਾਂ 22, 61, 85 ਅਤੇ ਬੀਐਨਐਸ ਦੀ ਧਾਰਾ 317(2) ਤਹਿਤ ਦਰਜ ਕੀਤਾ ਗਿਆ ਸੀ।
ਚੌਕੀ ਛਪਾਰ ਦੇ ਇੰਚਾਰਜ ਸਹਾਇਕ ਥਾਣੇਦਾਰ ਧਰਮਿੰਦਰ ਸਿੰਘ ਆਪਣੇ ਸਾਥੀ ਪੁਲਿਸ ਮੁਲਾਜ਼ਮਾਂ ਸਮੇਤ ਬੀਤੇ ਦਿਨੀ ਦੋਵਾਂ ਮੁਲਜ਼ਮਾਂ ਨੂੰ ਸਰਕਾਰੀ ਗੱਡੀ ਰਾਹੀਂ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਪੇਸ਼ ਕਰਨ ਲਈ ਲੁਧਿਆਣਾ ਅਦਾਲਤੀ ਕੰਪਲੈਕਸ ਵੱਲ ਜਾ ਰਹੇ ਸਨ। ਜਦੋਂ ਪੁਲਿਸ ਦੀ ਗੱਡੀ ਬੀ-7 ਚੌਕ ਨੇੜੇ ਪਹੁੰਚੀ ਤਾਂ ਮੁਲਜ਼ਮ ਰਵਿੰਦਰ ਸਿੰਘ ਨੇ ਆਪਣੇ ਹੱਥ ਵਿੱਚ ਲੱਗੀ ਹੱਥਕੜੀ ਛੁਡਵਾ ਲਈ ਅਤੇ ਗੱਡੀ ਦਾ ਦਰਵਾਜ਼ਾ ਖੋਲ੍ਹ ਕੇ ਮੌਕੇ ਤੋਂ ਫਰਾਰ ਹੋ ਗਿਆ।
ਘਟਨਾ ਤੋਂ ਬਾਅਦ ਪੁਲਿਸ ਵੱਲੋਂ ਫਰਾਰ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ ਗਈ। ਇਸ ਮਾਮਲੇ ਵਿੱਚ ਥਾਣਾ ਸਦਰ ਦੀ ਪੁਲਿਸ ਨੇ ਮੁਲਜ਼ਮ ਰਵਿੰਦਰ ਸਿੰਘ ਖ਼ਿਲਾਫ਼ ਧਾਰਾ 262 ਬੀਐਨਐਸ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਉਸ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ।