ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਲੋੜ : ਲੱਖਾ ਪਾਇਲ
ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਲੋੜ : ਲੱਖਾ ਪਾਇਲ
Publish Date: Mon, 02 Feb 2026 06:35 PM (IST)
Updated Date: Tue, 03 Feb 2026 04:11 AM (IST)

ਮੁੱਲਾਂਪੁਰ ਵਿਖੇ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਹਰਪ੍ਰੀਤ ਸਿੰਘ ਮਾਂਹਪੁਰ, ਪੰਜਾਬੀ ਜਾਗਰਣ, ਜੌੜੇਪੁਲ ਜਰਗ : ਨਜ਼ਦੀਕੀ ਪਿੰਡ ਮੁੱਲਾਂਪੁਰ ਵਿਖੇ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਰਵਿਦਾਸ ਭਾਈਚਾਰੇ ਅਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਸਦਕਾ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਭੋਗ ਪਾਏ ਗਏ। ਉਪਰੰਤ ਰਾਗੀ ਜਥੇ ਨੇ ਕੀਰਤਨ ਵਿਖਿਆਨ ਕੀਤਾ। ਸਮਾਗਮ ਦੌਰਾਨ ਕਾਂਗਰਸ ਦੇ ਜਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ ਤੇ ਉਹਨਾਂ ਦੇ ਨਾਲ ਜਗਤਾਰ ਸਿੰਘ ਮੁੱਲਾਂਪੁਰ ਤੇ ਗੁਰਮੀਤ ਸਿੰਘ ਗੋਲੂ ਮੁੱਲਾਂਪੁਰ ਦੋਵੇਂ ਸਾਬਕਾ ਸਰਪੰਚ ਹਾਜਰ ਸਨ। ਲੱਖਾ ਪਾਇਲ ਨੇ ਸਮਾਗਮ ਚ ਸ਼ਮੂਲੀਅਤ ਕਰਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਤੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਸਾਬਕਾ ਵਿਧਾਇਕ ਲੱਖਾ ਪਾਇਲ ਨੇ ਕਿਹਾ ਕਿ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਮਹਾਰਾਜ ਜੀ ਨੇ ਹਮੇਸ਼ਾ ਮਨੁੱਖਤਾ, ਸਮਾਜਿਕ ਸਦਭਾਵਨਾ ਤੇ ਮਾਨਵਤਾਵਾਦੀ ਵਿਚਾਰਧਾਰਾ ਦਾ ਉਪਦੇਸ਼ ਦਿੰਦੇ ਹੋਏ ਭਾਈਚਾਰੇ ਦਾ ਸੰਦੇਸ਼ ਦਿੰਦਿਆਂ ਸਮਾਜ ਚੋਂ ਜਾਤ ਪਾਤ ਤੇ ਭੇਦ ਭਾਵ ਦੇ ਵਿਤਕਰੇ ਨੂੰ ਖ਼ਤਮ ਕਰਨ ਲਈ ਹੋਕਾ ਦਿੱਤਾ ਅਤੇ ਸਤਿਗੁਰੂ ਰਵਿਦਾਸ ਮਹਾਰਾਜ ਨੇ ਆਪਣੇ ਸਮੇਂ ਦੀਆ ਹਾਕਮ ਜਮਾਤਾਂ ਨੂੰ ਸਮਾਜ ਚੋਂ ਬੇਪਰਦ ਕਰਨ ਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਦੀ ਬਦੌਲਤ ਲਈ ਹੀ ਸਮਾਜ ਚ ਬਰਾਬਰਤਾ ਦੇ ਹੱਕ ਲੈਣ ਦੀ ਗੱਲ ਕਰਨ ਜੋਗੇ ਹੋਏ ਹਾ। ਇਸ ਲਈ ਸਾਨੂੰ ਗੁਰੂ ਰਵਿਦਾਸ ਮਹਾਰਾਜ ਜੀ ਦੇ ਦਰਸਾਏ ਮਾਰਗ ਤੇ ਚੱਲਦੇ ਹੋਏ ਆਪਣਾ ਜੀਵਨ ਨਿਰਵਾਹ ਕਰਨਾ ਚਾਹੀਦਾ ਹੈ। ਇਸ ਦੌਰਾਨ ਪ੍ਰਬੰਧਕ ਕਮੇਟੀ ਅਤੇ ਨਗਰ ਪੰਚਾਇਤ ਵੱਲੋਂ ਲੱਖਾ ਪਾਇਲ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਾਬਕਾ ਸਰਪੰਚ ਜਗਤਾਰ ਸਿੰਘ ਮੁੱਲਾਂਪੁਰ,ਸਾਬਕਾ ਸਰਪੰਚ ਗੁਰਮੀਤ ਸਿੰਘ ਗੋਲੂ ਮੁੱਲਾਂਪੁਰ, ਸਰਪੰਚ ਰਣਧੀਰ ਸਿੰਘ ਲਾਲੀ ਮੁੱਲਾਂਪੁਰ, ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਵਿੰਦਰ ਸਿੰਘ ਬਿੱਟੂ, ਨੰਬਰਦਾਰ ਹਰਬੰਸ ਸਿੰਘ ਮੁੱਲਾਂਪੁਰ, ਦਵਿੰਦਰ ਸਿੰਘ ਪੱਪਾ,ਮੁੱਲਾਂਪੁਰ ਸੁਸਾਇਟੀ ਦੇ ਉਪ ਪ੍ਰਧਾਨ ਅਮਨਜੋਤ ਸਿੰਘ ਬੈਨੀਪਾਲ, ਪੰਚ ਚਰਨਜੀਤ ਸਿੰਘ ਚੰਨੀ, ਪੰਚ ਗੁਰਦੀਪ ਸਿੰਘ ਗੱਗੀ, ਪੰਚ ਰਮਨਜੀਤ ਸਿੰਘ ਬੈਨੀਪਾਲ ਤੇ ਸਾਬਕਾ ਪੰਚ ਜੱਗੀ ਮੁੱਲਾਂਪੁਰ ਸਮੇਤ ਸਮੂਹ ਪ੍ਰਬੰਧਕ ਅਤੇ ਪਿੰਡ ਦੇ ਪਤਵੰਤੇ ਹਾਜ਼ਰ ਸਨ।