ਗੁਆਂਢੀ ਨੇ 14 ਸਾਲਾਂ ਬੱਚੀ ਨਾਲ ਕੀਤੀਆਂ ਅਸ਼ਲੀਲ ਹਰਕਤਾਂ
ਗੁਆਂਢੀ ਨੇ 14 ਸਾਲਾਂ ਬੱਚੀ ਨਾਲ ਕੀਤੀਆਂ ਅਸ਼ਲੀਲ ਹਰਕਤਾਂ
Publish Date: Thu, 30 Oct 2025 09:52 PM (IST)
Updated Date: Fri, 31 Oct 2025 04:13 AM (IST)
* ਮੁਲਜ਼ਮ ਖ਼ਿਲਾਫ਼ ਮੁਕੱਦਮਾ ਦਰਜ          ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਲੁਧਿਆਣਾ ਦੇ ਸਾਹਨੇਵਾਲ ਇਲਾਕੇ ’ਚ ਇਕ 14 ਸਾਲਾ ਨਾਬਾਲਿਗ ਲੜਕੀ ਨਾਲ ਛੇੜਛਾੜ ਹੋਣ ਦੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਬੱਚੀ ਦੀ ਮਾਂ ਨੇ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਗੁਆਂਢ ’ਚ ਰਹਿਣ ਵਾਲੇ ਵਿਅਕਤੀ ਦਰਸ਼ਨ ਵੱਲੋਂ ਉਸ ਦੀ ਧੀ ਨੂੰ ਬਹਾਨੇ ਨਾਲ ਆਪਣੇ ਕਮਰੇ ’ਚ ਬੁਲਾਇਆ ਗਿਆ। ਹਵਸ ’ਚ ਅੰਨੇ ਹੋਏ ਮੁਲਜ਼ਮ ਨੇ ਲੜਕੀ ਦੀ ਮਾਸੂਮੀਅਤ ਦਾ ਫਾਇਦਾ ਚੁੱਕਦੇ ਹੋਏ ਗ਼ਲਤ ਹਰਕਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਜਦੋਂ ਲੜਕੀ ਨੇ ਰੌਲਾ ਪਾਇਆ ਤਾਂ ਮੁਲਜ਼ਮ ਮੌਕੇ ਤੋਂ ਭੱਜ ਗਿਆ। ਬੁਰੀ ਤਰ੍ਹਾਂ ਪ੍ਰੇਸ਼ਾਨ ਹੋਈ ਲੜਕੀ ਨੇ ਘਰ ਆ ਕੇ ਸਾਰੀ ਘਟਨਾ ਮਾਂ ਨੂੰ ਦੱਸੀ। ਜਿਸ ਤੋਂ ਬਾਅਦ ਪਰਿਵਾਰ ਵੱਲੋਂ ਮਾਮਲੇ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ।           ਸੂਚਨਾ ਮਿਲਦੇ ਹੀ ਥਾਣਾ ਸਾਹਨੇਵਾਲ ਦੀ ਪੁਲਿਸ ਮੌਕੇ ’ਤੇ ਪਹੁੰਚੀ ਤੇ ਜਾਂਚ ਸ਼ੁਰੂ ਕੀਤੀ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀ ਧਾਰਾ 74 ਅਤੇ 75 ਦੇ ਤਹਿਤ ਕੇਸ ਦਰਜ ਕਰ ਲਿਆ ਹੈ। ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮ ਦਰਸ਼ਨ ਦੀ ਉਮਰ ਲਗਭਗ 23 ਤੋਂ 24 ਸਾਲ ਹੈ ਤੇ ਉਹ ਪੀੜਤ ਪਰਿਵਾਰ ਦੇ ਗੁਆਂਢ ’ਚ ਹੀ ਰਹਿੰਦਾ ਹੈ। ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਕਈ ਟੀਮਾਂ ਬਣਾਈਆਂ ਹਨ ਤੇ ਜਲਦੀ ਉਸ ਨੂੰ ਕਾਬੂ ਕਰ ਲਿਆ ਜਾਵੇਗਾ।