ਸੁਸ਼ੀਲ ਕੁਮਾਰ ਸ਼ਸ਼ੀ ,ਲੁਧਿਆਣਾ : ਹਵਸ ਵਿੱਚ ਅੰਨ੍ਹੇ ਹੋਏ ਗੁਆਂਢੀ ਨੇ 8 ਸਾਲ ਦੇ ਮਾਸੂਮ ਨੂੰ ਹਵਸ ਦਾ ਸ਼ਿਕਾਰ ਬਣਾਇਆ । ਇਸ ਮਾਮਲੇ ਵਿੱਚ ਥਾਣਾ ਡਾਬਾ ਦੀ ਪੁਲਿਸ ਨੇ ਮੁਲਜਮ ਦੇ ਖਿਲਾਫ ਅੈਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਥਾਣਾ ਡਾਬਾ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਨਿਊ ਸ਼ਿਮਲਾਪੁਰੀ ਇਲਾਕੇ ਦੀ ਰਹਿਣ ਵਾਲੀ ਅੌਰਤ ਨੇ ਦੱਸਿਆ ਕਿ ਉਸ ਦਾ 8 ਸਾਲ ਦਾ ਬੇਟਾ ਗਲੀ ਵਿੱਚ ਖੇਡ ਰਿਹਾ ਸੀ। ਚਾਕਲੇਟ ਦਾ ਲਾਲਚ ਦੇ ਕੇ ਗੁਆਂਢੀ ਉਸ ਨੂੰ ਆਪਣੇ ਕਮਰੇ ਵਿੱਚ ਲੈ ਗਿਆ। ਕੁਝ ਸਮੇਂ ਬਾਅਦ ਜੱਦ ਪਰਿਵਾਰ ਮੈਂਬਰਾ ਨੇ ਬੱਚੇ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਤਾਂ ਗੁਆਂਢੀ ਦੇ ਕਮਰੇ ਚੋਂ ਉਸ ਦੇ ਰੋਣ ਦੀ ਆਵਾਜ਼ ਆਈ । ਕਮਰੇ ਅੰਦਰ ਦਾਖਲ ਹੋਏ ਪਰਿਵਾਰਕ ਮੈਂਬਰਾਂ ਦੇ ਪੈਰਾਂ ਥੱਲੋਂ ਜ਼ਮੀਨ ਨਿਕਲ ਗਈ ,ਮੁਲਜ਼ਮ ਬੱਚੇ ਨਾਲ ਬਦਫੈਲੀ ਕਰ ਰਿਹਾ ਸੀ ।ਮਾਪਿਆਂ ਨੂੰ ਆਪਣੇ ਵੱਲ ਆਉਂਦਿਆਂ ਦੇਖ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ । ਇਸ ਮਾਮਲੇ ਵਿਚ ਜਾਂਚ ਅਧਿਕਾਰੀ ਏ ਐੱਸ ਆਈ ਜਤਿੰਦਰ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਗੁਆਂਢੀ ਦੇ ਖ਼ਿਲਾਫ਼ ਐੱਫਆਈਆਰ ਦਰਜ ਕਰਕੇ ਮਾਮਲੇ ਦੀ ਪਡ਼ਤਾਲ ਸ਼ੁਰੂ ਕਰ ਦਿੱਤੀ ਹੈ । ਮੁਲਜ਼ਮ ਅਜੇ ਤੱਕ ਪੁਲਿਸ ਦੀ ਗ੍ਰਿਫਤ ਚੋਂ ਬਾਹਰ ਹੈ।

Posted By: Tejinder Thind