- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ-ਮੁਲਾਜ਼ਮਾਂ ਦੀਆਂ ਤਨਖਾਹਾਂ ਸੰਬੰਧੀ ਚੌਧਰੀ ਯਸ਼ਪਾਨ ਨੇ ਨਿਗਮ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਵਿਸ਼ਾਲ, ਪੰਜਾਬੀ ਜਾਗਰਣ, ਲੁਧਿਆਣਾ
ਮਿਊਂਸੀਪਲ ਕਰਮਚਾਰੀ ਦਲ ਦਾ ਇਕ ਵਫ਼ਦ ਅੱਜ ਪ੍ਰਧਾਨ ਚੌਧਰੀ ਯਸ਼ਪਾਲ ਦੀ ਅਗਵਾਈ ਵਿਚ ਨਿਗਰ ਨਿਗਮ ਕਮਿਸ਼ਨਰ ਅੰਕੁਰ ਮਹਿੰਦਰੂ ਨੂੰ ਸਥਾਨਕ ਜੋਨ ਡੀ ਵਿਖੇ ਮਿਲਿਆ। ਇਸ ਮੌਕੇ ਚੌਧਰੀ ਯਸ਼ਪਾਲ ਵਲੋਂ ਦੀਵਾਲੀ ਤੋਂ ਪਹਿਲਾਂ ਮੁਲਾਜ਼ਮਾਂ ਦੀਆਂ ਤਨਖਾਹਾਂ ਅਤੇ ਗੁੰਮ ਹੋਈਆਂ ਸਰਵਿਸ ਬੁੱਕ ਦਾ ਮੁੱਦਾ ਜ਼ੋਰ ਸ਼ੋਰ ਨਾਲ ਨਿਗਮ ਕਮਿਸ਼ਨਰ ਅੱਗੇ ਚੁੱਕਿਆ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਚੌਧਰੀ ਯਸ਼ਪਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕਲਰਕਾਂ ਨੂੰ 7 ਤਰੀਕ ਤੱਕ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਤਿਆਰ ਕਰਨ ਦੇ ਹੁਕਮ ਜਾਰੀ ਕੀਤੇ ਸਨ, ਪਰ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਹਰ ਵਾਰ ਮੁਲਾਜ਼ਮਾਂ ਦੀਆਂ ਤਨਖਾਹਾਂ ਲੇਟ ਹੋ ਜਾਂਦੀਆਂ ਹਨ ਤੇ ਕਈ ਕੱਚੇ ਮੁਲਾਜ਼ਮਾਂ ਦੀਆਂ ਤਨਖਾਹਾਂ ਤੋਂ ਪਿਛਲੇ 6 ਮਹੀਨਿਆਂ ਤੋਂ ਰੁੱਕੀਆਂ ਹੋਈਆ ਹਨ, ਜਿਸ ਕਾਰਨ ਸਫ਼ਾਈ ਕਰਮਚਾਰੀਆਂ ਦੇ ਘਰਾਂ ਦੀ ਆਰਥਿਕ ਹਾਲਤ ਡਾਵਾਂਡੋਲ ਹੋ ਗਈ ਹੈ। ਉਨ੍ਹਾਂ ਕਿਹਾ ਕਿ ਤਨਖ਼ਾਹ ਨਾ ਮਿਲਣ ਕਾਰਨ ਸਫ਼ਾਈ ਮੁਲਾਜ਼ਮਾਂ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ ਕਿਉਂਕਿ ਤਨਖ਼ਾਹ ਹੀ ਰੋਜ਼ੀ-ਰੋਟੀ ਦਾ ਸਾਧਨ ਹੈ ਤੇ ਸਮੇਂ ਸਿਰ ਤਨਖਾਹ ਮਿਲਣ ਕਾਰਨ ਉਹ ਘਰੇਲੂ ਸਮਾਨ ਖਰੀਦਣ ਤੋਂ ਅਸਮਰੱਥ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਨਿਗਮ ਦੇ ਸਾਰੇ ਮੁਲਾਜ਼ਮਾਂ ਨੂੰ ਮਹੀਨੇ ਦੀ 7 ਤਰੀਕ ਤੱਕ ਤਨਖ਼ਾਹਾਂ ਦੇ ਦਿੱਤੀਆਂ ਜਾਣ ਅਤੇ ਵਿਸ਼ੇਸ਼ ਤੌਰ ’ਤੇ ਸਫ਼ਾਈ ਕਰਮਚਾਰੀਆਂ ਦੇ ਸੀਵਰਮੈਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਹੁਤ ਹੀ ਮਾੜੀਆਂ ਹਨ। ਨਿਗਮ ਦੀ ਹਾਲਤ ਇੰਨੀ ਮਾੜੀ ਹੋ ਗਈ ਹੈ ਕਿ ਨਗਰ ਨਿਗਮ ਸੇਵਾਮੁਕਤ ਮੁਲਾਜ਼ਮਾਂ ਨੂੰ ਬਕਾਇਆ ਦੇਣ ਲਈ ਸਾਲ-ਦਰ-ਸਾਲ ਚੱਕਰ ਲਾਉਂਦਾ ਰਹਿੰਦਾ ਹੈ ਅਤੇ ਇਸ ਬਾਰੇ ਉਨ੍ਹਾਂ ਕਿਹਾ ਕਿ ਕਰੋਨਾ ਮਹਾਂਮਾਰੀ ਦੌਰਾਨ ਸਫ਼ਾਈ ਕਰਮਚਾਰੀਆਂ ਨੇ ਮਿਸਾਲੀ ਕੰਮ ਕੀਤਾ ਹੈ, ਪਰ ਜਦੋਂ ਸਫ਼ਾਈ ਕਰਮਚਾਰੀਆਂ ਨੂੰ ਸਹੂਲਤਾਂ ਦੇਣ ਦੀ ਗੱਲ ਆਉਂਦੀ ਹੈ, ਤਾਂ ਪਤਾ ਨਹੀਂ ਕਿਉਂ ਸਾਰੇ ਸਫ਼ਾਈ ਕਰਮਚਾਰੀਆਂ ਨੂੰ ਨਜ਼ਰਅੰਦਾਜ਼ ਕੀਤਾ ਜਾਂਦਾ ਹੈ ਅਤੇ ਇਸ ਇਲਾਵਾ ਕਈ ਮੁਲਾਜ਼ਮਾਂ ਦੀਆਂ ਸਰਵਿਸ ਵੀ ਪਿਛਲੇ ਦਿਨ ਗੁੰਮ ਹੋ ਜਾਣ ਦੀ ਕਾਰਨ ਮੁਲਾਜ਼ਮ ਪ੍ਰੇਸ਼ਾਨੀ ਵਿਚ ਹਨ। ਮੁਲਾਜ਼ਮਾਂ ਦੀਆਂ ਤਨਖ਼ਾਹਾਂ ਜਲਦ ਤੋਂ ਜਲਦ ਜਾਰੀ ਕੀਤੀਆਂ ਜਾਣ ਉਥੇ ਹੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਲੋਨ ਵੀ ਜਾਰੀ ਕੀਤਾ ਜਾਵੇ। ਇਸ ਦੌਰਾਨ ਨਿਗਮ ਕਮਿਸ਼ਨਰ ਨੇ ਮੁਲਾਜ਼ਮਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਜਲਦੀ ਹੀ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਦੇਵ ਰਾਜ ਅਸੁਰ, ਲਵ ਦ੍ਰਾਵਿੜ, ਅਦਿੱਤਯ ਬੱਗਨ, ਸੁਨੀਲ ਹੰਸ, ਸਨੀ ਬਾਲੂ ਆਦਿ ਹਾਜ਼ਰ ਸਨ।