ਸੁਖਦੇਵ ਸਿੰਘ, ਲੁਧਿਆਣਾ

ਗੁੱਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ, ਸਿਵਲ ਲਾਈਨਜ਼ ਦੇ ਨਵੇਂ ਅਕਾਦਮਿਕ ਵਰ੍ਹੇ 2019-20 ਦੀ ਸ਼ੁਰੂਆਤ ਸ੍ਰੀ ਗੁਰੂ ਗ੍ੰਥ ਸਾਹਿਬ ਜੀ ਦਾ ਓਟ ਆਸਰਾ ਲੈ ਕੇ ਕੀਤਾ ਗਿਆ। ਇਸ ਸਬੰਧੀ ਇਕ ਪ੍ਰਭਾਵਸ਼ਾਲੀ ਧਾਰਮਿਕ ਪ੍ਰਰੋਗਰਾਮ ਕਰਵਾਇਆ ਗਿਆ। ਕਾਲਜ ਪ੍ਰਬੰਧਕ ਕਮੇਟੀ ਦੇ ਮੈਂਬਰ, ਸਮੂਹ ਵਿਦਿਆਰਥੀ, ਟੀਚਿੰਗ ਤੇ ਨਾਨ-ਟੀਚਿੰਗ ਸਟਾਫ ਨੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਤੇ ਸ਼ਬਦ ਕੀਰਤਨ ਸੁਣਿਆ। ਪਿ੍ਰੰਸੀਪਲ ਡਾ. ਅਰਵਿੰਦਰ ਸਿੰਘ ਵੱਲੋਂ ਸੰਗਤ ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਵੱਲੋਂ ਵਿਸ਼ੇਸ਼ ਤੌਰ 'ਤੇ ਇਸ ਗੱਲ ਦਾ ਜ਼ਿਕਰ ਕੀਤਾ ਗਿਆ ਕਿ ਇਸ ਨਵੇਂ ਅਕਾਮਿਕ ਵਰ੍ਹੇ ਦੌਰਾਨ ਕਾਲਜ ਦੀ ਪ੍ਰਬੰਧਕ ਕਮੇਟੀ ਦੀ ਯੋਗ ਰਹਿਨੁਮਾਈ 'ਚ ਭਵਿੱਖ 'ਚ ਰਵਾਇਤੀ ਕੋਰਸਾਂ ਦੇ ਨਾਲ-ਨਾਲ ਵਿਦਿਆਰਥੀਆਂ ਲਈ ਹੋਰ ਨਵੇਂ ਕਿੱਤਾ ਮੁਖੀ ਕੋਰਸਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਨੇ ਵਿਦਿਆਰਥੀਆਂ ਤੇ ਸਮੂਹ ਸਟਾਫ ਨੂੰ ਉਚੇਰੀ ਸਿੱਖਿਆ ਦੇ ਖੇਤਰ 'ਚ ਆ ਰਹੇ ਪਰਿਵਰਤਨਾਂ ਤੇ ਨਵੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਬੌਧਿਕ ਪੱਧਰ 'ਤੇ ਤਿਆਰ ਰਹਿਣ ਦੀ ਵੀ ਅਪੀਲ ਕੀਤੀ। ਕਾਲਜ ਦੀ ਪ੍ਰਬੰਧਕ ਕਮੇਟੀ ਗੁੱਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਦੇ ਆਨਰੇਰੀ ਜਨਰਲ ਸਕੱਤਰ ਤੇ ਸਾਬਕਾ ਵਾਈਸ ਚਾਂਸਲਰ, ਗੁਰੂ ਨਾਨਕ ਦੇਵ 'ਵਰਸਿਟੀ ਡਾ. ਐੱਸਪੀ ਸਿੰਘ ਨੇ ਵਿਦਿਆਰਥੀਆਂ ਨੂੰ ਅਜੋਕੇ ਸਮੇਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਲਈ ਇਮਾਨਦਾਰੀ ਦਾ ਰਸਤਾ ਅਪਣਾਉਂਦੇ ਹੋਏ ਸਖਤ ਮਿਹਨਤ ਕਰਨ ਦੇ ਲਈ ਪ੍ਰਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਤੇ ਸਮੂਹ ਸਟਾਫ ਨੂੰ ਨਵੇਂ ਅਕਾਦਮਿਕ ਸੈਸ਼ਨ ਦੇ ਲਈ ਸ਼ੁਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਪ੍ਰਬੰਧਕ ਕਮੇਟੀ ਹਰ ਸਮੇਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਅਧੁਨਿਕ ਸਹੂਲਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ ਮੌਕੇ 'ਤੇ ਗੁੱਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਗੁਰਸ਼ਰਨ ਸਿੰਘ ਨਰੂਲਾ ਅਤੇ ਮੈਂਬਰ ਭਗਵੰਤ ਸਿੰਘ, ਕੁਲਜੀਤ ਸਿੰਘ, ਪ੍ਰਰੋ. ਮਨਜੀਤ ਸਿੰਘ ਛਾਬੜਾ, ਡਾਇਰੈਕਟਰ ਜੀਜੀਐੱਨਆਈਐੱਮਟੀ/ਜੀਜੀਐੱਨਆਈਵੀਐੱਸ ਅਤੇ ਡਾ. ਹਰਪ੍ਰਰੀਤ ਸਿੰਘ ਪਿੰ੍ਸੀਪਲ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਇਸ ਮੌਕੇ ਮੰਚ ਸੰਚਾਲਨ ਦੀ ਭੂਮਿਕਾ ਪ੍ਰਰੋ. ਜਸਪ੍ਰਰੀਤ ਕੌਰ ਨੇ ਬਾਖ਼ੂਬੀ ਨਿਭਾਈ ਤੇ ਉਨ੍ਹਾਂ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।