ਨਿਊ ਪੰਜਾਬ ਸਕੂਲ ਨੇ ਮਨਾਇਆ ਹਿੰਦੀ ਦਿਵਸ ਨਿਊ ਪੰਜਾਬ ਸਕੂਲ ਨੇ ਮਨਾਇਆ ਹਿੰਦੀ ਦਿਵਸ
Publish Date: Tue, 27 Oct 2026 07:26 PM (IST)
Updated Date: Tue, 27 Oct 2026 07:28 PM (IST)
ਸੁਖਦੇਵ ਗਰਗ, ਪੰਜਾਬੀ ਜਾਗਰਣ, ਜਗਰਾਓਂ : ਜਗਰਾਓਂ ਦੇ ਨਿਊ ਪੰਜਾਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਪਿ੍ਰੰਸੀਪਲ ਨਰਿੰਦਰਪਾਲ ਕੌਰ ਨੇ ਦੱਸਿਆ ਕਿ ਹਿੰਦੀ ਭਾਸ਼ਾ ਦੀ ਮਹੱਤਤਾ ਅਤੇ ਸਭਿਆਚਾਰਕ ਵਿਰਾਸਤ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ। ਵਿਦਿਆਰਥੀਆਂ ਨੂੰ ਹਿੰਦੀ ਭਾਸ਼ਾ ਦੀ ਮਹੱਤਤਾ, ਇਸ ਦੀ ਸਾਹਿਤਕ ਅਮੀਰੀ ਅਤੇ ਭਾਰਤੀ ਸਭਿਆਚਾਰ ਵਿੱਚ ਇਸ ਦੇ ਅਹਿਮ ਯੋਗਦਾਨ ਬਾਰੇ ਜਾਣਕਾਰੀ ਦਿੱਤੀ ਗਈ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਹਿੰਦੀ ਭਾਸ਼ਾ ਪ੍ਰਤੀ ਰੁਚੀ, ਸਤਿਕਾਰ ਅਤੇ ਪਿਆਰ ਦੀ ਭਾਵਨਾ ਪੈਦਾ ਕਰਨਾ ਸੀ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਹਿੰਦੀ ਭਾਸ਼ਾ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ’ਚ ਭਾਗ ਲੈ ਕੇ ਆਪਣੀ ਪ੍ਰਤਿਭਾ ਅਤੇ ਰਚਨਾਤਮਕਤਾ ਦਾ ਪ੍ਰਦਰਸ਼ਨ ਕੀਤਾ। ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਆਤਮ ਵਿਸ਼ਵਾਸ ਨੂੰ ਵਧਾਉਣ ਦੇ ਨਾਲ-ਨਾਲ ਉਨ੍ਹਾਂ ਦੇ ਭਾਸ਼ਾਈ ਗਿਆਨ ਵਿੱਚ ਵੀ ਵਾਧਾ ਕਰਦੀਆਂ ਹਨ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਪਿਆਰਾ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਿੱਖਿਆ ਦੇ ਨਾਲ ਭਾਸ਼ਾਈ ਅਤੇ ਸਭਿਆਚਾਰਕ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਪਿ੍ਰੰਸੀਪਲ ਨਰਿੰਦਰਪਾਲ ਕੌਰ ਨੇ ਵਿਦਿਆਰਥੀਆਂ ਨੂੰ ਹਰ ਭਾਸ਼ਾ ਦਾ ਸਤਿਕਾਰ ਕਰਨ ਅਤੇ ਆਪਣੀ ਸਭਿਆਚਾਰਕ ਵਿਰਾਸਤ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਵਾਈਸ ਪਿ੍ਰੰਸੀਪਲ ਪਰਵਿੰਦਰ ਕੌਰ ਨੇ ਵੀ ਵਿਦਿਆਰਥੀਆਂ ਦੀ ਭਾਗੀਦਾਰੀ ਦੀ ਸ਼ਲਾਘਾ ਕੀਤੀ ਅਤੇ ਅਜਿਹੇ ਸਮਾਗਮਾਂ ਨੂੰ ਉਨ੍ਹਾਂ ਦੇ ਸਰਬਪੱਖੀ ਵਿਕਾਸ ਲਈ ਮਹੱਤਵਪੂਰਨ ਦੱਸਿਆ। ਸਮੂਹ ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਦੇ ਸਹਿਯੋਗ, ਸਮਰਪਣ ਅਤੇ ਸਾਂਝੇ ਯਤਨਾਂ ਨਾਲ ਸਮਾਗਮ ਨੂੰ ਸਫਲ ਬਣਾਇਆ। ਇਸ ਸਮਾਗਮ ਰਾਹੀਂ ਵਿਦਿਆਰਥੀਆਂ ਨੂੰ ਇਹ ਸੰਦੇਸ਼ ਦਿੱਤਾ ਗਿਆ ਕਿ ਭਾਸ਼ਾਵਾਂ ਸਾਡੀ ਪਛਾਣ, ਸਭਿਆਚਾਰ ਅਤੇ ਗਿਆਨ ਦਾ ਅਹਿਮ ਹਿੱਸਾ ਹਨ। ਸਕੂਲ ਵੱਲੋਂ ਅਜਿਹੇ ਸਿੱਖਿਆਦਾਇਕ ਉਪਰਾਲੇ ਵਿਦਿਆਰਥੀਆਂ ਵਿੱਚ ਨਵੀਆਂ ਰੁਚੀਆਂ ਪੈਦਾ ਕਰਨ ਅਤੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਮਹੱਤਵਪੂਰਨ ਹਨ।