ਸੁਖਦੇਵ ਗਰਗ, ਜਗਰਾਓਂ

ਜਗਰਾਓਂ ਦੇ ਨਿਊ ਪੰਜਾਬ ਪਬਲਿਕ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਨਾਮ ਜਿੱਤੇ ਅਤੇ ਸਟੇਟ ਪੱਧਰੀ ਮੁਕਾਬਲਿਆਂ ਵਿਚ ਦਾਖਲਾ ਹਾਸਲ ਕੀਤਾ। ਸਕੂਲ ਦੇ ਪਿੰ੍ਸੀਪਲ ਨਰਿੰਦਰਪਾਲ ਕੌਰ ਅਤੇ ਮੈਨੇਜਿੰਗ ਡਾਇਰੈਕਟਰ ਪਿਆਰਾ ਸਿੰਘ ਨੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਹੋਣ ਵਾਲੇ ਮੁਕਾਬਲਿਆਂ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਉਨਾਂ੍ਹ ਦੱਸਿਆ ਕਿ ਲੁਧਿਆਣਾ ਵਿਖੇ ਹੋਈਆਂ 'ਖੇਡਾਂ ਵਤਨ ਪੰਜਾਬ ਦੀਆਂ' ਵਿਚ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਖੇਡ ਖੇਡਦਿਆਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ। ਉਨ੍ਹਾਂ ਦੱਸਿਆ ਕਿ ਖਿਡਾਰੀ ਜਗਸੀਰ ਸਿੰਘ ਨੇ ਡਿਸਕਸ ਥੋ੍ਅ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚੋਂ ਪਹਿਲੀ ਪੁਜ਼ੀਸ਼ਨ ਹਾਸਿਲ ਕਰ ਕੇ ਸਟੇਟ ਪੱਧਰੀ ਮੁਕਾਬਲੇ ਲਈ ਚੁਣਿਆ ਗਿਆ। ਉਨ੍ਹਾਂ ਦੱਸਿਆ ਕਿ ਸਕੂਲ ਦੀਆਂ ਵਿਦਿਆਰਥਣਾਂ ਨੇ ਰਿਲੇਅ ਚੋਂ ਸੈਕਿੰਡ ਪੁਜ਼ੀਸ਼ਨ ਹਾਸਲ ਕੀਤੀ ਅਤੇ ਅਨਮੋਲਦੀਪ ਕੌਰ ਨੇ ਹਾਈ ਜੰਪ 'ਚੋਂ ਫ਼ਸਟ ਡਿਵੀਜ਼ਨ ਹਾਸਲ ਕਰਦਿਆਂ ਸਟੇਟ ਪੱਧਰੀ ਮੁਕਾਬਲੇ ਲਈ ਚੁਣੀ ਗਈ।