ਨਵਨਿਯੁਕਤ ਨਾਇਬ ਤਹਿਸੀਲਦਾਰ ਨੇ ਸੰਭਾਲਿਆ ਅਹੁਦਾ
ਨਵਨਿਯੁਕਤ ਨਾਇਬ ਤਹਿਸੀਲਦਾਰ ਨੇ ਸੰਭਾਲਿਆ ਅਹੁਦਾ
Publish Date: Thu, 26 Mar 2026 07:56 PM (IST)
Updated Date: Thu, 26 Mar 2026 07:59 PM (IST)
ਲੋਕਾਂ ਨੂੰ ਵਧੀਆ ਸੇਵਾਵਾਂ ਦੇਣ ਲਈ ਹਮੇਸ਼ਾ ਯਤਨਸ਼ੀਲ ਰਹਾਂਗਾ - ਨਾਇਬ ਤਹਿਸੀਲਦਾਰ ਰਾਜਿੰਦਰ ਸਿੰਘ ਸਵਰਨ ਗੌਂਸਪੁਰੀ, ਪੰਜਾਬੀ ਜਾਗਰਣ, ਹੰਬੜਾਂ : ਸਬ ਤਹਿਸੀਲ ਕੂੰਮਕਲਾਂ ਵਿਖੇ ਨਵਨਿਯੁਕਤ ਨਾਇਬ ਤਹਿਸੀਲਦਾਰ ਰਾਜਿੰਦਰ ਸਿੰਘ ਅਹੁਦਾ ਸੰਭਾਲਣ ਤੇ ਜਿਥੇ ਉਨ੍ਹਾਂ ਨੂੰ ਵਧਾਈ ਦਿੱਤੀ, ਉੱਥੇ ਹੀ ਉਨ੍ਹਾਂ ਨੂੰ ਸਾਬਕਾ ਤਹਿਸੀਲਦਾਰ ਸੁਰਿੰਦਰ ਸਿੰਘ ਲੁਧਿਆਣਾ ਤੇ ਪ੍ਰਧਾਨ ਨਿਰਮਲ ਸਿੰਘ ਰੰਧਾਵਾ ਪਟਵਾਰ ਯੂਨੀਅਨ ਲੁਧਿਆਣਾ ਦੀ ਅਗਵਾਈ ਹੇਠ ਵਫ਼ਦ ਵੱਲੋਂ ਉਹਨਾਂ ਨੂੰ ਗੁਲਦਸਤਾ ਭੇਟ ਕਰਦਿਆਂ ਨਿੱਘਾ ਸਵਾਗਤ ਕੀਤਾ। ਇਸ ਮੌਕੇ ਨਾਇਬ ਤਹਿਸੀਲਦਾਰ ਰਾਜਿੰਦਰ ਸਿੰਘ ਨੇ ਕਿਹਾ ਉਹ ਲੋਕਾਂ ਨੂੰ ਵਧੀਆ ਸੇਵਾਵਾਂ ਦੇਣ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ ਤੇ ਕੰਮ ਕਰਵਾਉਣ ਆਏ ਲੋਕਾਂ ਨੂੰ ਕਿਸੇ ਵੀ ਕਿਸਮ ਕੋਈ ਮੁਸ਼ਕਲ ਨਹੀਂ ਆਉਣ ਦੇਣਗੇ ਤੇ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣਗੇ। ਇਸ ਮੌਕੇ ਕਾਨੂੰਗੋ ਗੁਰਦੇਵ ਸਿੰਘ, ਪਟਵਾਰੀ ਗੁਰਪ੍ਰੀਤ ਸਿੰਘ, ਪਟਵਾਰੀ ਨਵਦੀਪ ਸਿੰਘ, ਪਟਵਾਰੀ ਦਿਲਬਾਗ ਸਿੰਘ, ਪਟਵਾਰੀ ਅਰਵਿੰਦਰ ਕੌਰ, ਰੀਡਰ ਅਸ਼ਵਨੀ ਕੁਮਾਰ ਹਾਜ਼ਰ ਸਨ