ਅਕਾਲੀ ਦਲ ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਕੀਤਾ ਸਨਮਾਨ ਅਕਾਲੀ ਦਲ ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਕੀਤਾ ਸਨਮਾਨ
Publish Date: Tue, 18 Aug 2026 10:04 PM (IST)
Updated Date: Wed, 19 Aug 2026 04:07 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਗਰਾਓਂ : ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਐੱਸਆਰ ਕਲੇਰ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਦੀ ਅਗਵਾਈ ਹੇਠ ਕਰਵਾਏ ਵਿਸ਼ੇਸ਼ ਸਮਾਗਮ ਵਿਚ ਜਗਰਾਓਂ ਹਲਕੇ ਨਾਲ ਸਬੰਧਿਤ ਨਵੇਂ ਨਿਯੁਕਤ ਹੋਏ ਅਕਾਲੀ ਦਲ ਦੇ ਅਹੁਦੇਦਾਰਾਂ ਦਾ ਸਨਮਾਨ ਕੀਤਾ ਗਿਆ। ਅਕਾਲੀ ਦਲ ਵੱਲੋਂ ਜਗਰਾਓਂ ਸ਼ਹਿਰ ਨਾਲ ਸਬੰਧਿਤ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ ਗਿਆ। ਸਾਬਕਾ ਚੇਅਰਮੈਨ ਕਮਲਜੀਤ ਸਿੰਘ ਮੱਲ੍ਹਾ ਨੂੰ ਪੰਜਾਬ ਦਾ ਜਥੇਬੰਦਕ ਸਕੱਤਰ ਅਤੇ ਸਰਕਲ ਪ੍ਰਧਾਨ ਪਰਮਿੰਦਰ ਸਿੰਘ ਚੀਮਾ, ਕੌਂਸਲਰ ਦਵਿੰਦਰਜੀਤ ਸਿੰਘ ਸਿੱਧੂ ਤੇ ਦੀਪਇੰਦਰ ਸਿੰਘ ਭੰਡਾਰੀ ਨੂੰ ਪੀਏਸੀ ਮੈਂਬਰ ਅਤੇ ਜਤਿੰਦਰ ਸਿੰਘ ਜੱਟ ਗਰੇਵਾਲ ਨੂੰ ਯੂਥ ਅਕਾਲੀ ਦਲ ਪੰਜਾਬ ਦਾ ਜਨਰਲ ਸਕੱਤਰ ਬਣਾਏ ਜਾਣ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜ਼ਿੰਮੇਵਾਰੀਆਂ ਪਾਰਟੀ ਲਈ ਲੰਬੇ ਸਮੇਂ ਤੋਂ ਕੀਤੀ ਮਿਹਨਤ ਅਤੇ ਸੇਵਾ ਦਾ ਸਨਮਾਨ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਸਾਰੇ ਆਗੂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਨਵ-ਨਿਯੁਕਤ ਅਹੁਦੇਦਾਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਲਕਾ ਇੰਚਾਰਜ ਐੱਸਆਰ ਕਲੇਰ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ। ਇਸ ਮੌਕੇ ਕਲੇਰ ਨੇ ਕਿਹਾ ਕਿ ਇਹ ਸਨਮਾਨ ਸਾਡੇ ਸਾਥੀਆਂ ਦੀ ਲੰਬੇ ਸਮੇਂ ਤੋਂ ਕੀਤੀ ਮਿਹਨਤ, ਸਮਰਪਣ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਦਾ ਸਨਮਾਨ ਹੈ। ਇਸ ਮੌਕੇ ਦੀਦਾਰ ਸਿੰਘ ਮਲਕ, ਸਰਕਲ ਪ੍ਰਧਾਨ ਸ਼ਿਵਰਾਜ ਸਿੰਘ ਸਰਪੰਚ, ਸਰਕਲ ਪ੍ਰਧਾਨ ਸਰਪ੍ਰੀਤ ਸਿੰਘ ਕਾਉਂਕੇ, ਹਰੀ ਸਿੰਘ ਕਾਉਂਕੇ, ਮੈਨੇਜਰ ਗੁਰਪ੍ਰੀਤ ਸਿੰਘ ਕਾਉਂਕੇ, ਗਗਨਦੀਪ ਸਿੰਘ ਸਰਨਾ ਆਦਿ ਹਾਜ਼ਰ ਸਨ।