ਪ੍ਰਕਾਸ਼ ਉਤਸਵ ਸਮਾਗਮ ਸਬੰਧੀ ਬਾਬਾ ਆਲੋਵਾਲ ਨੂੰ ਦਿੱਤਾ ਸੱਦਾ ਪੱਤਰ
ਪ੍ਰਕਾਸ਼ ਉਤਸਵ ਸਬੰਧੀ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੂੰ ਦਿੱਤਾ ਸੱਦਾ ਪੱਤਰ
Publish Date: Tue, 20 Jan 2026 07:49 PM (IST)
Updated Date: Wed, 21 Jan 2026 04:18 AM (IST)
ਫੋਟੋ ਨੰਬਰ-17 ਰਾਣਾ ਮੱਲ ਤੇਜ਼ੀ, ਪੰਜਾਬੀ ਜਾਗਰਣ, ਲੁਧਿਆਣਾ : ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਮਾਗਮ ਸ੍ਰੀ ਗੁਰੂ ਰਵਿਦਾਸ ਸਭਾ ਪੀਰੂ ਬੰਦਾ ਸਲੇਮ ਟਾਬਰੀ ਵਿਖੇ ਸ਼ਰਧਾਪੂਰਵਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਾਮ ਕ੍ਰਿਸ਼ਨ ਤੇ ਅਸ਼ੋਕ ਕੁਮਾਰ ਵੱਲੋਂ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੂੰ ਪ੍ਰਕਾਸ਼ ਉਤਸਵ ਸਮਾਗਮ ਚ ਪਹੁੰਚਣ ਦਾ ਸੱਦਾ-ਪੱਤਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਬਾਬਾ ਜੀ ਸਮੂਹ ਸੰਗਤਾਂ ਨੂੰ ਆਸ਼ੀਰਵਾਦ ਦੇਣਗੇ। ਉਨ੍ਹਾਂ ਕਿਹਾ ਕਿ ਇਸ ਧਾਰਮਿਕ ਸਮਾਗਮ ਸਬੰਧੀ ਸਮੂਹ ਸਾਰੀਆਂ ਧਾਰਮਿਕ ਰਾਜਨੀਤਿਕ ਆਗੂਆਂ ਨੂੰ ਸੱਦੇ ਪੱਤਰ ਦਿੱਤੇ ਜਾ ਰਹੇ ਹਨ। ਇਸ ਮੌਕੇ ਬਲਵੀਰ ਚੰਦ ,ਸੁਰਿੰਦਰ ਪਾਲ ਮਹਿਮੀ ,ਕ੍ਰਿਸ਼ਨ ਮਹੇ, ਬਾਬਾ ਬੀਰਪਾਲ ਸਿੰਘ ਨਡਾਲਾ ਅਤੇ ਤੇਜਾ ਸਿੰਘ ਇਟਲੀ ਆਦੀ ਵੀ ਹਾਜ਼ਰ ਸਨ।